ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਭਾਸ਼ਾ ਵਿਭਾਗ ਪੰਜਾਬ ਵੱਲੋਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਕਪੂਰਥਲਾ ਵਿੱਚ ਅੱਜ ਮਿਤੀ 18 ਅਕਤੂਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਵਿੱਚ ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ ਨੂੰ ਬਤੌਰ ਜੱਜ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੰਵਰ ਇਕਬਾਲ ਸਿੰਘ ਨੇ ਆਪਣੀ ਸ਼ਾਇਰੀ ਅਤੇ ਪੇਸ਼ਕਾਰੀ ਦੀ ਬਦੌਲਤ ਅੰਤਰਰਾਸ਼ਟਰੀ ਪੱਧਰ ਤੇ ਆਪਣੀਂ ਪਹਿਚਾਣ ਬਣਾਈ ਹੋਈ ਹੈ । ਉਨ੍ਹਾਂ ਦੇ ਲਿਖੇ ਹੋਏ ਧਾਰਮਿਕ, ਸਾਹਿਤਕ, ਸਭਿਆਚਾਰਕ ਅਤੇ ਸਮਾਜਿਕ ਗੀਤ 6ਵੀਂ ਅਤੇ 8ਵੀਂ ਕਲਾਸ ਦੀਆਂ ਸਿਲੇਬਸ ਦੀਆਂ ਪੁਸਤਕਾਂ ਵਿੱਚ ਸ਼ਾਮਲ ਹਨ !
ਦਿੱਲੀ ਸਰਕਾਰ ਦੇ ਅਦਾਰੇ ਪੰਜਾਬੀ ਅਕਾਦਮੀ ਦਿੱਲੀ ਵੱਲੋਂ ਹਰ ਸਾਲ 26 ਜਨਵਰੀ ਅਤੇ 15 ਅਗਸਤ ਨੂੰ ਦਿੱਲੀ ਦੇ ਲਾਲ ਕਿਲੇ ਤੇ ਕਰਵਾਏ ਜਾਂਦੇ ਰਾਸ਼ਟਰੀ ਪੰਜਾਬੀ ਕਵੀ ਦਰਬਾਰਾਂ ਵਿੱਚ ਪਿਛਲੇ ਤਕਰੀਬਨ 15 ਸਾਲਾਂ ਤੋਂ ਭਾਰਤ ਦੇ 24 ਪੰਜਾਬੀ ਕਵੀਆਂ ਵਿੱਚ ਕੰਵਰ ਇਕਬਾਲ ਸਿੰਘ ਨੂੰ ਬੁਲਾਇਆ ਜਾ ਰਿਹਾ ਹੈ । ਭਾਸ਼ਾ ਵਿਭਾਗ ਕਪੂਰਥਲਾ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਬਲਬੀਰ ਸਿੰਘ ਜੀ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਪ੍ਰਤੀਯੋਗਤਾ ਵਿੱਚ ਜ਼ਿਲ੍ਹੇ ਦੇ ਬਹੁਤ ਸਾਰੇ ਸਕੂਲਾਂ ਦੇ ਵਿਦਿਆਰਥੀ ਅਤੇ ਵਿਦਿਆਰਥਣਾਂ ਭਾਗ ਲੈਣਗੀਆਂ ! ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਆਉਂਣ ਵਾਲੇ ਪ੍ਰਤੀਯੋਗੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly