ਪੰਜਾਬ ਸਰਕਾਰ ਨੂੰ ਕਾਨੂੰਨ ਵਿੱਚ ਸੋਧਾਂ ਕਰਨ ਲਈ ਬੇਨਤੀ ਕੀਤੀ ਗਈ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਅੱਜ ਸਮੂਹ ਗ੍ਰੰਥੀ ਸਭਾਵਾਂ ਦੀ ਅਹਿਮ ਮੀਟਿੰਗ ਗੁਰਮਤਿ ਗ੍ਰੰਥੀ ਸਭਾ ਇੰਟਰਨੈਸਨਲ (ਰਜਿ:) ਦੇ ਮੁੱਖ ਦਫ਼ਤਰ ਗੁਰਦੁਆਰਾ ਬਾਬਾ ਬੁੱਢਾ ਸਹਿਬ ਜੀ, ਈਸਰ ਨਗਰ, ਲੁਧਿਆਣਾ ਵਿਖੇ ਪ੍ਰਧਾਨ ਗਿਆਨੀ ਸਤਨਾਮ ਸਿੰਘ ਮੁਸਾਫ਼ਰ ਅਤੇ ਭਾਈ ਪਰਮਿੰਦਰ ਸਿੰਘ ਗਿੱਦੜਵਿੰਡੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਬਹੁਤ ਸਾਰੇ ਗ੍ਰੰਥੀ ਅਤੇ ਪਾਠੀ ਸਿੰਘਾਂ ਨੇ ਭਾਗ ਲਿਆ । ਗੁਰਮਤਿ ਵਿਚਾਰਾਂ ਤੋਂ ਉਪਰੰਤ ਨਵੇਂ ਬਣੇ ਕਾਨੂੰਨ ਦੀ ਕਸਟੋਡੀਅਨ ਵਾਲੀ ਮੱਦ ਬਾਰੇ ਸ਼ੰਕੇ ਜ਼ਾਹਰ ਕੀਤੇ ਗਏ । ਭਾਈ ਬਲਵਿੰਦਰ ਸਿੰਘ ਤਲਵੰਡੀ ਅਤੇ ਜਗਦੀਪ ਸਿੰਘ ਬਟਾਲਾ ਨੇ ਸਾਂਝੇ ਤੌਰ ਤੇ ਕਿਹਾ ਕਿ ਸਰਕਾਰ ਵੱਲੋਂ ਬਣਾਏ ਬੇਅਦਬੀ ਕਾਨੂੰਨ ਦੇ ਖ਼ਿਲਾਫ਼ ਨਹੀਂ ਹਾਂ। ਬੇਅਦਬੀ ਕਰਨ ਵਾਲੇ ਦੁਸ਼ਟ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ । ਪਰ ਕਸਟੋਡੀਅਨ ਵਾਲੀ ਮੱਦ ਅਨੁਸਾਰ ਪਾਠੀ, ਗ੍ਰੰਥੀ ਅਤੇ ਪ੍ਰਬੰਧਕ ਕਮੇਟੀਆਂ ਵੀ ਸਜ਼ਾ ਦੇ ਘੇਰੇ ਵਿੱਚ ਆਉਂਦੀਆਂ ਹਨ । ਭਾਈ ਸੁਖਦੇਵ ਸਿੰਘ ਰਕਬਾ ਅਤੇ ਦਵਿੰਦਰ ਸਿੰਘ ਭਨੋਹੜ ਨੇ ਸ਼ੰਕਾ ਜ਼ਾਹਰ ਕੀਤਾ ਇਹ ਕਾਨੂੰਨ ਬੇਅਦਬੀ ਕਰਨ ਵਾਲੇ ਤੇ ਘੱਟ ਪਾਠੀ, ਗ੍ਰੰਥੀ, ਪ੍ਰਬੰਧਕ ਕਮੇਟੀਆਂ ਤੇ ਜ਼ਿਆਦਾ ਲਾਗੂ ਹੁੰਦਾ ਹੈ । ਜਿਸ ਨਾਲ ਧਾਰਮਿਕ ਪ੍ਰਚਾਰ ਕਰਨ ਵਾਲੇ ਗੁਰਸਿੱਖ ਸੇਵਾਦਾਰਾਂ ਦੇ ਮਨ ਵਿੱਚ ਡਰ ਪੈਦਾ ਹੋ ਰਿਹਾ ਹੈ । ਮੀਟਿੰਗ ਵਿੱਚ ਭਾਈ ਕੁਲਦੀਪ ਸਿੰਘ, ਸੁਖਜਿੰਦਰ ਸਿੰਘ, ਬਾਬਾ ਅੱਛਰ ਸਿੰਘ, ਨਰਿੰਦਰ ਸਿੰਘ, ਮਹਿੰਦਰ ਸਿੰਘ, ਰਵਿੰਦਰ ਸਿੰਘ, ਰਜਿੰਦਰ ਸਿੰਘ, ਰਾਜਵੀਰ ਸਿੰਘ, ਇੰਦਰਪਾਲ ਸਿੰਘ, ਇਕਬਾਲ ਸਿੰਘ ਹੇਰਾਂ ਆਦਿ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ । ਅਖੀਰ ਵਿੱਚ ਸਤਨਾਮ ਸਿੰਘ ਮੁਸਾਫ਼ਰ ਅਤੇ ਪਰਮਿੰਦਰ ਸਿੰਘ ਗਿੱਦੜਵਿੰਡੀ ਨੇ ਆਏ ਸਾਰੇ ਗ੍ਰੰਥੀ, ਪਾਠੀ ਅਤੇ ਪ੍ਰਬੰਧਕ ਵੀਰਾਂ ਦਾ ਧੰਨਵਾਦ ਕੀਤਾ ਅਤੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕਿ ਕਾਨੂੰਨ ਵਿੱਚ ਸੋਧਾਂ ਕੀਤੀਆਂ ਜਾਣ ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



