ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ (ਸਮਾਜ ਵੀਕਲੀ): ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੇ ਸ਼ਹੀਦੀ ਦਿਹਾੜੇ ਸਬੰਧੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਹੁਕਮਨਾਮਾ ਲਿਆ ਅਤੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸਕ ਪ੍ਰਸੰਗ ਨੂੰ ਸੰਗਤ ਨਾਲ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਮਨੁੱਖਤਾ ਲਈ ਇੱਕ ਮਾਰਗ ਦਰਸ਼ਨ ਹੈ, ਜੋ ਮਜ਼ਲੂਮਾਂ ਦੇ ਹੱਕ ਵਿਚ ਨਿਤਰਣ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਸੰਗਤਾਂ ਨੂੰ ਗੁਰਮਤਿ ਵਿਚਾਰਧਾਰਾ ਨਾਲ ਜੁੜਨ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਵੀ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਨਿਸ਼ਾਨ ਸਿੰਘ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ, ਕਾਬਲ ਸਿੰਘ ਆਦਿ ਮੌਜੂਦ ਸਨ।

ਇਸੇ ਦੌਰਾਨ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾ ਸਮੇਂ ਵੱਖ-ਵੱਖ ਸੇਵਾ ਸੁਸਾਇਟੀਆਂ ਦੇ ਸ਼ਬਦੀ ਜਥਿਆਂ ਨੇ ਸ਼ਬਦ ਕੀਰਤਨ ਕੀਤਾ। ਪ੍ਰਸਿੱਧ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਵੀ ਸੰਗਤ ਨੂੰ ਗੁਰਬਾਣੀ ਦੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁੱਖ ਮੰਤਰੀ ਵੱਲੋਂ ਮੰਡੀ ਵਿੱਚ ਹਸਪਤਾਲ ਤੇ ਸਕੂਲ ਬਣਾਉਣ ਦਾ ਐਲਾਨ
Next articleਟਰਾਂਜ਼ਿਟ ਵੀਜ਼ੇ ’ਤੇ ਸਰਹੱਦ ਪਾਰ ਕਰ ਸਕੇਗਾ ‘ਬਾਰਡਰ’