ਰਾਏਕੋਟ (ਸਮਾਜ ਵੀਕਲੀ) ਗੁਰਭਿੰਦਰ ਗੁਰੀ :- ਗੁਰਮਤਿ ਪ੍ਰਚਾਰ ਪ੍ਰਸਾਰ ਹਿੱਤ ਚੱਲ ਰਹੇ ਗੁਰਮਤਿ ਕਾਰਜਾਂ ਤਹਿਤ ਜੂਨ ਮਹੀਨੇ ਦੀਆਂ ਛੁੱਟੀਆਂ ਦੌਰਾਨ ਸ੍ਰੀ ਗੁਰਦੁਆਰਾ ਢੰਡਿਆਣਾ ਸਾਹਿਬ ਮਾਣੂੰਕੇ ਵਿਖੇ ਰਾਗੀ ਧਨਜਿੰਦਰ ਸਿੰਘ ਮਾਣੂੰਕੇ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ,ਨਗਰ ਨਿਵਾਸੀ, ਇਲਾਕਾ ਨਿਵਾਸੀ, ਸੰਗਤਾਂ ਤੇ ਕੈਲੇਫੋਰਨੀਆ ਗੱਤਕਾ ਦਲ ਦੇ ਸਹਿਯੋਗ ਨਾਲ ਹਫਤਾਵਾਰੀ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਬੱਚਿਆਂ ਨੂੰ ਗੁਰਬਾਣੀ, ਕੀਰਤਨ,ਦਮਾਲਾ ਸਜਾਉਣਾ, ਦਸਤਾਰਾਂ ਸਜਾਉਣ ਦੀ ਸਿਖਲਾਈ ਦਿੱਤੀ ਗਈ ਅਤੇ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ।ਇਸ ਕੈਂਪ ਦੀ ਸਮਾਪਤੀ ਸਮੇਂ ਸਮੂਹ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਸਮੇਂ ਰਾਗੀ ਧਨਜਿੰਦਰ ਸਿੰਘ ਮਾਣੂੰਕੇ, ਮਾਸਟਰ ਜਗਰੂਪ ਸਿੰਘ, ਗਿਆਨੀ ਜਸਵੀਰ ਸਿੰਘ ਖਾਲਸਾ,ਭਾਈ ਗੁਰਸੇਵਕ ਸਿੰਘ ਛੱਜਾਵਾਲ,ਸਰਪੰਚ ਹਰਪ੍ਰੀਤ ਸਿੰਘ ਮਾਣੂੰਕੇ ਵੱਲੋਂ ਬੱਚਿਆਂ ਨੂੰ ਗੁਰਬਾਣੀ ਗੁਰ ਇਤਿਹਾਸ ਨਾਲ ਜੋੜਨ ਲਈ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸ੍ਰੀ ਗੁਰੂ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸਾਏ ਮਾਰਗ ਤੇ ਚੱਲਣ ਲਈ ਬੱਚਿਆ ਨੂੰ ਪ੍ਰੇਰਿਤ ਕੀਤਾ।ਇਸ ਮੌਕੇ ਉਨ੍ਹਾ ਨਾਲ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਸਰਪੰਚ ਮਾਣੂੰਕੇ ,ਪ੍ਰਧਾਨ ਦਰਸ਼ਨ ਸਿੰਘ ਮਾਣੂੰਕੇ, ਪ੍ਰਧਾਨ ਸੁਰਜੀਤ ਸਿੰਘ, ਬੂਟਾ ਸਿੰਘ, ਜਗਜੀਤ ਸਿੰਘ, ਬੀਬੀ ਗੁਰਨੀਤ ਕੌਰ ਮਾਣੂੰਕੇ, ਸ਼ਿੰਦਰਪਾਲ ਕੌਰ, ਡਾ.ਹਰਦੇਵ ਸਿੰਘ, ਫੋਟੋਗ੍ਰਾਫਰ ਸਰਬਜੀਤ ਸਿੰਘ ਹਠੂਰ, ਭਾਈ ਸਤਨਾਮ ਸਿੰਘ ਲੁਧਿਆਣਾ, ਸੁਖਵਿੰਦਰ ਸਿੰਘ ਸ਼ਿੰਦਾ, ਰਾਮ ਸਿੰਘ, ਲੋਕ ਗਾਇਕ ਪੰਮਾ ਮਾਣੂੰਕੇ, ਸਮੂਹ ਵਿਦਿਆਰਥੀ ਅਤੇ ਸੰਗਤਾਂ ਆਦਿ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



