ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ)– ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਬੰਗਾ ਦੇ ਸਾਬਕਾ ਜਥੇਬੰਦਕ ਮੁਖੀ ਰਿਟਾ. ਮੁੱਖ ਅਧਿਆਪਕ ਕੁਲਵਿੰਦਰ ਖਟਕੜ ਦੇ ਮਾਤਾ ਗੁਰਮੀਤ ਕੌਰ ਖਟਕੜ ਪਿਛਲੇ ਦਿਨੀਂ ਸਾਨੂੰ ਸਦਾ ਲਈ ਵਿਛੋੜਾ ਦੇ ਗਏ ਸਨ। ਉਹਨਾਂ ਦੇ ਸਨਮਾਨ ਵਿੱਚ ਸਤਿਕਾਰ ਸਮਾਗਮ 18 ਜਨਵਰੀ 2026 ਦਿਨ ਐਤਵਾਰ ਨੂੰ ਪਿੰਡ ਖਟਕੜ ਕਲਾਂ ਵਿਖੇ ਹੋਵੇਗਾ। ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਬੰਗਾ ਦੇ ਮੀਡੀਆ ਮੁਖੀ ਮੋਹਣ ਬੀਕਾ ਨੇ ਦੱਸਿਆ ਕਿ ਇਸ ਸਮਾਗਮ ਦੀ ਸ਼ੁਰੂਆਤ ਸਵੇਰੇ 11.00 ਵਜੇ ਕੀਤੀ ਜਾਵੇਗੀ। ਇਹ ਸਮਾਗਮ ਧਾਰਮਿਕ ਅਡੰਬਰਾਂ ਅਤੇ ਰੂੜੀਵਾਦੀ ਰਸਮਾਂ ਰਿਵਾਜਾਂ ਤੋਂ ਵਗੈਰ ਵਿਗਿਆਨਕ ਅਤੇ ਤਰਕਸ਼ੀਲ ਅਗਾਂਹਵਧੂ ਵਿਚਾਰਾਂ ਵਾਲਾ ਹੋਵੇਗਾ। ਇਸ ਸਮਾਗਮ ਵਿੱਚ ਵੱਖ ਵੱਖ ਜਨਤਕ ਜਮਹੂਰੀ ਜਥੇਬੰਦੀਆਂ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਬੁਲਾਰਿਆਂ ਵਲੋਂ ਖੁਸ਼ੀ-ਗਮੀ ਦੇ ਮੌਕਿਆਂ ਤੇ ਕੀਤੀਆਂ ਜਾਂਦੀਆਂ ਬੇ-ਲੋੜੀਆਂ ਰਸਮਾਂ ਨੂੰ ਤਿਆਗਣ ਸੰਬੰਧੀ,ਹਵਾ, ਮਿੱਟੀ ਅਤੇ ਪਾਣੀ ਦੇ ਪ੍ਰਦੂਸ਼ਣ ਸਬੰਧੀ ਅਗਾਂਹਵਧੂ ਵਿਚਾਰਾਂ ਕੀਤੀਆਂ ਜਾਣਗੀਆਂ। ਇਸ ਮੌਕੇ ਰਿਟਾ: ਸਿਵਲ ਸਰਜਨ ਡਾ. ਸੁਖਵਿੰਦਰ ਹੀਰਾ ਵਲੋਂ ਵੱਖ ਵੱਖ ਬੀਮਾਰੀਆਂ ਹੋਣ ਦੇ ਕਾਰਨ , ਲੱਛਣ ਅਤੇ ਇਲਾਜ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਮੋਹਨ ਬੀਕਾ
ਮੁਖੀ ਮੀਡੀਆ ਵਿਭਾਗ ਇਕਾਈ ਬੰਗਾ।
ਫੋਨ:9872039444
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly


