ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ. ) ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਪਹਿਲਵਾਨ ਨੇ ਆਲ ਇੰਡੀਆ ਕਾਂਗਰਸ ਦੇ ਪ੍ਰਵਕਤਾ ਅਲੋਕ ਸ਼ਰਮਾ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ-ਵਟਾਂਦਰਾ ਕੀਤਾ । ਗੁਰਮੇਲ ਸਿੰਘ ਪਹਿਲਵਾਨ ਨੇ ਦੱਸਿਆ ਕਿ 2027 ‘ਚ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ । ਉਹਨਾਂ ਕਿਹਾ ਕਿ ਕਾਂਗਰਸ ਹੀ ਇੱਕੋ ਇੱਕ ਅਜਿਹੀ ਪਾਰਟੀ ਹੈ ਜੋ ਜ਼ਮੀਨੀ ਪੱਧਰ ਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਦੀ ਹੈ ਅਤੇ ਉਹਨਾਂ ਨੂੰ ਸਮੇਂ-ਸਮੇਂ ਤੇ ਬਣਦਾ ਮਾਣ ਸਨਮਾਨ ਦਿੱਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਦੁਖੀ ਹਨ ਅਤੇ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਲੋਕ ਪੂਰਾ ਮਨ ਬਣਾਈ ਬੈਠੇ ਹਨ। ਆਲੋਕ ਸ਼ਰਮਾ ਨੇ ਗੁਰਮੇਲ ਸਿੰਘ ਪਹਿਲਵਾਨ ਨੂੰ ਥਾਪੜਾ ਦਿੰਦਿਆਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪਹਿਲਾਂ ਨਾਲੋਂ ਤਕੜੇ ਹੋ ਕੇ ਕੰਮ ਕਰਨ ਤਾਂ ਜੋ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਲਿਆਂਦੀ ਜਾ ਸਕੇ । ਇਸ ਮੌਕੇ ਸ੍ਰ: ਗੁਰਮੇਲ ਸਿੰਘ ਪਹਿਲਵਾਨ ਦੇ ਨਾਲ ਕਾਂਗਰਸੀ ਆਗੂ ਸੰਨੀ ਪਹੂਜਾ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



