ਮਾਛੀਵਾੜਾ ਸਾਹਿਬ/ ਬਲਬੀਰ ਸਿੰਘ ਬੱਬੀ -ਪੰਜਾਬ ਪੁਲਿਸ ਵਿਭਾਗ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਗੁਰਪ੍ਰਤਾਪ ਸਿੰਘ ਜੋ ਸਬ ਇੰਸਪੈਕਟਰ ਤੋਂ ਇੰਸਪੈਕਟਰ ਬਣ ਗਏ ਹਨ। ਅੱਜ ਲੁਧਿਆਣਾ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਜੀ ਨੇ ਗੁਰ ਪ੍ਰਤਾਪ ਸਿੰਘ ਨੂੰ ਪੁਲਿਸ ਡਿਸਕ ਲਾ ਕੇ ਸਨਮਾਨਿਤ ਕੀਤਾ। ਗੁਰ ਪ੍ਰਤਾਪ ਸਿੰਘ ਇੰਸਪੈਕਟਰ ਬਣਕੇ ਜਿਲਾ ਲੁਧਿਆਣਾ ਅਧੀਨ ਪੈਂਦੇ ਪੁਲਿਸ ਥਾਣਾ ਕੂਮ ਕਲਾਂ ਦੇ ਮੁਖੀ ਵਜੋਂ ਤਾਇਨਾਤ ਹੋ ਗਏ ਹਨ। ਉਹ ਜਲਦੀ ਹੀ ਆਪਣਾ ਅਹੁਦਾ ਸੰਭਾਲ ਕੇ ਪੁਲਿਸ ਥਾਣਾ ਕੂੰਮ ਕਲਾਂ ਦੇ ਵਿੱਚ ਆਪਣੀਆਂ ਸੇਵਾਵਾਂ ਸ਼ੁਰੂ ਕਰਨਗੇ। ਗੁਰ ਪ੍ਰਤਾਪ ਸਿੰਘ ਨੂੰ ਤਰੱਕੀ ਮਿਲਣ ਉੱਤੇ ਪੁਲਿਸ ਅਫਸਰਾਂ, ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਤੇ ਹੋਰ ਸਮਾਜ ਸੇਵੀਆਂ ਵੱਲੋਂ ਵਧਾਈ ਦਿੱਤੀ ਗਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly