ਬਲਾਚੌਰ (ਸਮਾਜ ਵੀਕਲੀ) ( ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਦੇ ਵਲੋਂ ਗੁਰਪ੍ਰੀਤ ਸੈਣੀ (ਗੋਪੀ) ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਚੰਗੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਬਲਾਚੌਰ ਯੂਥ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ | ਉਨ੍ਹਾਂ ਨੇ ਆਪਣੀ ਨਿਯੁਕਤੀ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਸ ਭਗਵੰਤ ਸਿੰਘ ਮਾਨ ਅਤੇ ਮਨੀਸ਼ ਸਿਸੋਦੀਆ , ਹਲਕਾ ਵਿਧਾਇਕ ਮੈਡਮ ਸੰਤੋਸ਼ ਕਟਾਰੀਆ, ਅਸ਼ੋਕ ਕਟਾਰੀਆ ਸੀਨੀਅਰ ਆਪ ਆਗੂ ਅਤੇ ਯੂਥ ਆਪ ਆਗੂ ਕਰਨ ਕਟਾਰੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਮੈਨੂੰ ਜ਼ਿੰਮੇਦਾਰੀ ਸੌਂਪੀ ਹੈ। ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ | ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇਗਾ | ਉਨ੍ਹਾਂ ਨੇ ਸਮੂਹ ਲੀਡਰਸ਼ਿਪ ਦਾ ਧੰਨਵਾਦ ਕੀਤਾ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



