HOME ਗੁਰਪ੍ਰੀਤ ਕੌਰ ਮਾਨ ਤੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ ‘ਚ ਸਰਦਾਰ ਬਲਦੀਪ...

ਗੁਰਪ੍ਰੀਤ ਕੌਰ ਮਾਨ ਤੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ ‘ਚ ਸਰਦਾਰ ਬਲਦੀਪ ਸਿੰਘ ਦੀ ਕੀਤੀ ਤਾਜਪੋਸ਼ੀ , ਹਲਕੇ ਦੇ ਲੋਕਾਂ ਵੱਲੋਂ ਭਰਵਾਂ ਸਵਾਗਤ

2
ਹੁਸ਼ਿਆਰਪੁਰ/ਗੜ੍ਹਸ਼ੰਕਰ   (ਸਮਾਜ ਵੀਕਲੀ)  (ਬਲਵੀਰ ਚੌਪੜਾ) ਗੜ੍ਹਸ਼ੰਕਰ ਮਾਰਕਿਟ ਕਮੇਟੀ ਦੇ ਨਵੇਂ ਚੇਅਰਮੈਨ ਸਰਦਾਰ ਬਲਦੀਪ ਸਿੰਘ ਦੀ ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਮਾਨ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਹਲਕੇ ਦੇ ਲੋਕਾਂ ਨੇ ਇਨ੍ਹਾਂ ਦਾ ਗਰਮਜੋਸ਼ੀ ਨਾਲ ਭਰਵਾਂ ਸਵਾਗਤ ਕੀਤਾ। ਇਸ ਮੌਕੇ ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਸਰਦਾਰ ਬਲਦੀਪ ਸਿੰਘ ਨੇ ਲੰਮੇ ਸਮੇਂ ਤੋਂ ਪਾਰਟੀ ਦੇ ਵਰਕਰ ਵਜੋਂ ਲੋਕਾਂ ਦੀ ਇਮਾਨਦਾਰੀ ਨਾਲ ਸੇਵਾ ਕੀਤੀ ਹੈ। ਉਹਨਾਂ ਦੇ ਲੋਕ ਹਿੱਤ ਦੇ ਕੰਮਾਂ ਨੂੰ ਦੇਖਦਿਆਂ ਪਾਰਟੀ ਨੇ ਉਹਨਾਂ ਨੂੰ ਮਾਰਕਿਟ ਕਮੇਟੀ ਦਾ ਚੇਅਰਮੈਨ ਬਣਾਇਆ ਹੈ। ਉਹਨੇ ਕਿਹਾ ਕਿ ਆਮ ਵਰਕਰ ਤੋਂ ਚੇਅਰਮੈਨ ਤੱਕ ਦਾ ਸਫਰ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸੰਭਵ ਹੋਇਆ ਹੈ ਕਿਉਂਕਿ ਇਹ ਸਰਕਾਰ ਸਿਰਫ ਆਮ ਲੋਕਾਂ ਦੀ ਹੈ ਜਿਨਾਂ ਨੇ ਨੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਲਈ ਸੱਚੇ ਦਿਲੋਂ ਕਸਮ ਖਾਂਦੀ ਹੈ। ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵੀ ਸਰਦਾਰ ਬਲਦੀਪ ਸਿੰਘ ਨੂੰ ਚੇਅਰਮੈਨ ਬਣਾਏ ਜਾਣ ‘ਤੇ ਵਧਾਈਆਂ ਦਿੰਦਿਆਂ ਕਿਹਾ ਕਿ ਆਮ ਆਦਮੀ ਦੀ ਸਰਕਾਰ ਆਮ ਲੋਕਾਂ ਦੀ ਸੇਵਾ ਲਈ ਸਮਰਪਿਤ ਹੈ ਅਤੇ ਪੰਜਾਬ ਦੇ ਵਿਕਾਸ ਲਈ ਨਿਰੰਤਰ ਵਚਨਬੱਧ ਹੈ। ਇਸ ਸਮਾਗਮ ਵਿੱਚ ਐਮਐਲ ਏ ਦਸੂਹਾ ਸਰਦਾਰ ਕਰਮਬੀਰ ਸਿੰਘ ਘੁੰਮਣ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ, ਬਲਾਕ ਪ੍ਰਧਾਨ, ਪੰਚ-ਸਰਪੰਚ ਅਤੇ ਓਐਸਡੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਜ਼ਿਲ੍ਹਾ ਅਤੇ ਬਲਾਕ ਪੱਧਰੀ ਆਗੂ ਮੌਜੂਦ ਰਹੇ। ਹਲਕੇ ਦੇ ਲੋਕਾਂ ਨੇ ਵੀ ਬਲਦੀਪ ਸਿੰਘ ਨੂੰ ਚੇਅਰਮੈਨ ਬਣਾਏ ਜਾਣ ‘ਤੇ ਖੁਸ਼ੀ ਜਤਾਈ ਅਤੇ ਪਾਰਟੀ ਦੀ ਨੀਤੀਆਂ ‘ਤੇ ਭਰੋਸਾ ਜਤਾਇਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleWHY SO MANY DISASTERS IN INDIA?
Next articleਕਾਰ ਅਤੇ ਮਹਿੰਦਰਾ ਪਿਕਅਪ ਗੱਡੀ ਦਰਮਿਆਨ ਵਾਪਰੇ ਹਾਦਸੇ ਵਿੱਚ 17 ਜ਼ਖਮੀ 3 ਦੀ ਮੌਤ