ਖੂਨਦਾਨ ਲਈ ਪ੍ਰੇਰਨਾ ਸ੍ਰੋਤ ਬਣੇ ਹੋਏ ਹਨ ਗੁਰਪ੍ਰੀਤ ਸਿੰਘ ਭਾਉਵਾਲ

ਗੁਰਬਿੰਦਰ ਸਿੰਘ ਰੋਮੀ (ਸਮਾਜ ਵੀਕਲੀ) ਰੋਪੜ, : ਦਸ਼ਮੇਸ਼ ਯੂਥ ਕਲੱਬ ਗਰੀਨ ਐਵੇਨਿਊ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਭਾਉਵਾਲ ਜਿੱਥੇ ਅਕਸਰ ਇਲਾਕੇ ਵਿੱਚ ਹੁੰਦੀਆਂ ਸਮਾਜਿਕ ਅਤੇ ਧਾਰਮਿਕ ਗਤੀਵਿਧੀਆਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਂਦੇ ਨਜ਼ਰੀਂ ਪੈਂਦੇ ਰਹਿੰਦੇ ਹਨ। ਉੱਥੇ ਹੀ ਉਨ੍ਹਾਂ ਵੱਲੋਂ ਲਗਾਤਾਰ ਖੂਨਦਾਨ ਕਰਨ ਦਾ ਵੀ ਵੱਖਰਾ ਹੀ ਜਨੂੰਨ ਹੈ। ਆਪਣੇ ਯੂਥ ਕਲੱਬ, ਗਤਕਾ ਐਸੋਸੀਏਸ਼ਨ ਅਤੇ ਹੋਰ ਸਹਿਯੋਗੀ ਜਥੇਬੰਦੀਆਂ ਦੇ ਸਮਾਗਮਾਂ ਮੌਕੇ ਉਨ੍ਹਾਂ ਵੱਲੋਂ ਖੂਨਦਾਨ ਕੈਂਪ ਨੂੰ ਉਚੇਚੇ ਤੌਰ ‘ਤੇ ਸ਼ਾਮਲ ਕੀਤਾ ਜਾਂਦਾ ਹੈ। ਇਸੇ ਦੇ ਚਲਦਿਆਂ ਬੀਤੇ ਦਿਨੀਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਦਾਖਲ ਚੂਲ਼ੇ ਦੇ ਆਪ੍ਰੇਸ਼ਨ ਲਈ ਲੋੜਵੰਦ ਮਰੀਜ਼ ਨੂੰ ਖੂਨਦਾਨ ਕਰਕੇ ਆਏ। ਜਿਸ ਤੋਂ ਬਾਅਦ ਉਨ੍ਹਾਂ ਮੀਡੀਆ ਰਾਹੀਂ ਸਭਨਾਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਅਤੇ ਹੋਰਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ।

 

Previous articleਮਿੱਠੀ ਬੋਲੀ
Next article‘ਕਾਨੂੰਨ’ ਦੀ ਨਹੀਂ ਪ੍ਰਵਾਹ’