ਮੋਹਾਲੀ-(ਸੰਜੀਵ ਸਿੰਘ ਸੈਣੀ) –ਬੀਤੇ ਦਿਨ ਆਮ ਆਦਮੀ ਪਾਰਟੀ ਨੇ ਆਪਣੇ ਸੰਗਠਨ ਨੂੰ ਮਜ਼ਬੂਤ ਕਰਦਿਆਂ ਕਿਸਾਨ ਵਿੰਗ ਵਿੱਚ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ ,ਜਿਸ ਵਿੱਚ ਗੁਰਸੇਵਕ ਸਿੰਘ ਕਾਰਕੌਰ ਨੂੰ ਕਿਸਾਨ ਵਿੰਗ ਜ਼ਿਲ੍ਹਾ ਮੋਹਾਲੀ ਦਾ ਸੈਕਟਰੀ ਵਜੋਂ ਜਿੰਮੇਵਾਰੀ ਦਿੱਤੀ ਗਈ । ਗੁਰਸੇਵਕ ਸਿੰਘ ਕਾਰਕੌਰ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਇੱਕ ਆਮ ਕਿਸਾਨ ਦੇ ਪੁੱਤ ਨੂੰ ਜ਼ਿੰਮੇਵਾਰੀ ਦੇਣ ਤੇ ਬਹੁਤ ਬਹੁਤ ਧੰਨਵਾਦ ਕਰਦਾ ਹਾਂ, ਤੇ ਕਿਸਾਨੀ ਨਾਲ ਜੁੜੇ ਹੋਣ ਦੇ ਨਾਤੇ ਉਹ ਆਪਣੇ ਜ਼ਿਲੇ ਦੇ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਮਾਨ ਸਰਕਾਰ ਵੱਲੋਂ ਦਿੱਤੀ ਜਾ ਰਹੀਆਂ ਸਬਸਿਡੀਆਂ, ਸਹੂਲਤਾਂ ਬਾਰੇ ਜਾਗਰੂਕ ਕਰਨਗੇ।ਉਹਨਾਂ ਨੇ ਇਹ ਜਿੰਮੇਵਾਰੀ ਦੇਣ ਤੇ ਵਿਸ਼ੇਸ਼ ਤੌਰ ਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮੈਡਮ ਪ੍ਰਭਜੋਤ ਕੌਰ ਤੇ ਆਮ ਆਦਮੀ ਪਾਰਟੀ ਦੀ ਸਾਰੀ ਸੰਗਠਨ ਟੀਮ ਦਾ ਧੰਨਵਾਦ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly