HOME ਗੁਰਸਿਮਰਨ ਕੌਰ ਨੇ ਕੀਤਾ ਨਾਮ ਰੌਸ਼ਨ

ਗੁਰਸਿਮਰਨ ਕੌਰ ਨੇ ਕੀਤਾ ਨਾਮ ਰੌਸ਼ਨ

1

ਨਵਾਂਸ਼ਹਿਰ/ਬੰਗਾ   (ਸਮਾਜ ਵੀਕਲੀ)   (ਚਰਨਜੀਤ ਸੱਲ੍ਹਾਂ) ਭਗਵਾਨ ਮਹਾਵੀਰ ਪਬਲਿਕ ਸਕੂਲ, ਬੰਗਾ ਦੀ ਵਿਦਿਆਰਥਣ ਗੁਰਸਿਮਰਨ ਕੌਰ ਨੇ ਸੀਬੀਐਸਈ ਬੋਰਡ ਦੀ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ 98 ਪ੍ਰਤੀਸ਼ਤ ਅੰਕ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਗੁਰਸਿਮਰਨ ਕੌਰ ਦੇ ਪਿਤਾ ਐਡਵੋਕੇਟ ਸ਼ਮਸ਼ੇਰ ਸਿੰਘ ਝਿੱਕਾ ਅਤੇ ਮਾਤਾ ਸ਼੍ਰੀਮਤੀ ਮਨਜੀਤ ਕੌਰ, ਨਿਵਾਸੀ ਕ੍ਰਿਸ਼ਨਾ ਨਗਰ ਨਜ਼ਦੀਕ ਕਰਨ ਹਸਪਤਾਲ, ਬੰਗਾ ਨੇ ਇਸ ਸਫਲਤਾ ‘ਤੇ ਬਹੁਤ ਮਾਣ ਮਹਿਸੂਸ ਕੀਤਾ। ਇਸ ਵਿਦਿਆਰਥਣ ਨੇ ਦੱਸਿਆ ਕਿ ਉਹ ਆਪਣੀ ਪੜਾਈ ਖੁਦ ਕਰਦੀ ਸੀ, ਪਰ ਇਸ ਕਾਮਯਾਬੀ ਵਿੱਚ ਉਸਦੇ ਅਧਿਆਪਕਾਂ ਅਤੇ ਸਕੂਲ ਦਾ ਵੀ ਵੱਡਾ ਯੋਗਦਾਨ ਹੈ। ਸਕੂਲ ਪ੍ਰਬੰਧਕਾਂ ਨੇ ਵੀ ਇਸ ਉਪਲਬਧੀ ‘ਤੇ ਖੁਸ਼ੀ ਜਤਾਈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਗਰਮੀ ਤੋਂ ਪਹਿਲਾਂ ਹੀ ਬਿਜਲੀ ਕੱਟਾਂ ਨੇ ਵਧਾਈ ਲੋਕਾਂ ਦੀ ਪ੍ਰੇਸ਼ਾਨੀ: ਗੋਲਡੀ ਪੁਰਖਾਲੀ
Next articleਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ