ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ਲੁਧਿਆਣਾ ਵਿਖੇ ਵਿੱਚ ਮਨਾਇਆ ਗਿਆ ਆਜ਼ਾਦੀ ਦਿਵਸ

ਲੁਧਿਆਣਾ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿੱਚ ਆਜ਼ਾਦੀ ਦਿਵਸ ਮਨਾਇਆ ਗਿਆ। ਇਹ ਦਿਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਰਲ ਮਿਲ ਕੇ ਬਹੁਤ ਹੀ ਖੁਸ਼ੀ ਭਰੇ ਮਾਹੌਲ ਵਿੱਚ ਮਨਾਇਆ। ਸਕੂਲ ਨੂੰ ਤਿਰੰਗੇ ਝੰਡਿਆਂ, ਗੁਬਾਰਿਆਂ ਅਤੇ ਰੀਬਨਾਂ ਨਾਲ ਸਜਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਰੁਪਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਸਰਦਾਰ ਜਗਦੀਪ ਸਿੰਘ ਦਿਓਲ ਨੇ ਝੰਡਾ ਲਹਿਰਾ ਕੇ ਸਲਾਮੀ ਦਿੱਤੀ। ਇਸ ਤਰ੍ਹਾਂ ਦਿਨ ਦੀ ਸ਼ੁਰੂਆਤ ਬਹੁਤ ਹੀ ਸੋਹਣੇ ਤਰੀਕੇ ਨਾਲ ਕੀਤੀ ਗਈ। ਇਸੇ ਦੌਰਾਨ ਰਾਸ਼ਟਰੀ ਗੀਤ ਗਾ ਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਾਰਚ ਪਾਸ ਕੀਤਾ ਗਿਆ। ਇਸ ਦਿਨ ਨੂੰ ਖ਼ਾਸ ਬਣਾਉਣ ਲਈ ਸਕੂਲ ਵਿੱਚ ਛੋਟਾ ਜਿਹਾ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ। ਜਮਾਤ ਪਹਿਲੀ ਤੋਂ ਲੈ ਕੇ ਤੀਜੀ ਜਮਾਤ ਦੇ ਵਿਦਿਆਰਥੀਆਂ ਨੇ ਕਲਰਿੰਗ ਅਤੇ ਪੇਂਟਿੰਗ ਮੁਕਾਬਲੇ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਸੋਹਣੇ- ਸੋਹਣੇ ਤਿਰੰਗੇ ਝੰਡੇ ਬਣਾਏ। ਨਰਸਰੀ ਤੋਂ ਯੂ. ਕੇ. ਜੀ ਦੇ ਵਿਦਿਆਰਥੀਆਂ ਨੇ ਵੱਖ ਵੱਖ ਦੇਸ਼ ਭਗਤਾਂ ਦੇ ਪਹਿਰਾਵੇ ਨੂੰ ਪਹਿਨ ਕੇ ਆਪਣੇ ਆਪ ਨੂੰ ਪੇਸ਼ ਕੀਤਾ। ਇਸ ਦਿਨ ਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰੁਪਿੰਦਰ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਅਤੇ ਬਾਕੀ ਸਟਾਫ ਮੈਂਬਰਾਂ ਨੂੰ ਆਜ਼ਾਦੀ ਦਿਵਸ ਤੇ ਹਾਰਦਿਕ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਦੇਸ਼ ਦੀ ਰੱਖਿਆ ਕਰਨ ਅਤੇ ਕਦਰਾਂ ਕੀਮਤਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਰੈਡ ਕਰਾਸ ਵਲੋਂ “ਨਸ਼ਾ ਮੁਕਤ ਭਾਰਤ” ਅਭਿਆਨ ਤਹਿਤ ਲੰਗੜੋਆ ਸ ਸ ਸ ਸਕੂਲ ਵਿਖੇ ਸੁਤੰਤਰਤਾ ਦਿਵਸ ਮੌਕੇ ਬੂਟੇ ਲਗਾਏ
Next articleਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਟਕੜ ਕਲਾਂ ਪੁੱਜਕੇ ਦੇਸ਼ ਵਾਸੀਆਂ ਨੂੰ ਅਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ।