ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦਿਖਾਇਆ ਗਿਆ ਜਾਦੂ ਦਾ ਸ਼ੋਅ

ਲੁਧਿਆਣਾ  (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ਵਿਖੇ ਅਧਿਆਪਕ ਦਿਵਸ ਮੌਕੇ ਜਾਦੂ ਦਾ ਸ਼ੋਅ ਕਰਵਾਇਆ ਗਿਆ। ਇਹ ਪ੍ਰੋਗਰਾਮ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਵੇਖਿਆ। ਇਸ ਜਾਦੂ ਦੇ ਸ਼ੋਅ ਵਿੱਚ ਮਸ਼ਹੂਰ ਜਾਦੂਗਰ ਸ਼੍ਰੀ ਆਯੂਸ਼ਮਾਨ ਨੇ ਆਪਣੀ ਜਾਦੂਈ ਕਲਾ ਦਾ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਨੇ ਆਪਣੇ ਜਾਦੂ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹਸਾ-ਹਸਾ ਕੇ ਝੂਮਣ ਲਾ ਦਿੱਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਰੁਪਿੰਦਰ ਕੌਰ ਜੀ ਨੇ ਕਿਹਾ ਕਿ ਅਧਿਆਪਕ ਦਿਵਸ ‘ਤੇ ਸਾਡੇ ਸਕੂਲ ਵਿੱਚ ਜਾਦੂ ਦੇ ਸ਼ੋਅ ਦਾ ਆਯੋਜਨ ਕਰਨ ਦਾ ਮੰਤਵ ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚਕਾਰ ਆਪਸੀ ਸਾਂਝ ਨੂੰ ਵਧਾਉਣਾ ਅਤੇ ਉਨ੍ਹਾਂ ਨੂੰ ਖੁਸ਼ੀ ਦਾ ਅਹਿਸਾਸ ਕਰਵਾਉਣਾ ਹੈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਜਾਦੂਗਰ ਨਾਲ ਜਾਦੂ ਦੀਆਂ ਖੇਡਾਂ ਵਿੱਚ ਭਾਗ ਲਿਆ ਅਤੇ ਖੁਸ਼ੀ ਦੇ ਪਲਾਂ ਦਾ ਆਨੰਦ ਮਾਣਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਿਜਲੀ ਮੰਤਰੀ ਨਾਲ ਬੇਸਿੱਟਾ ਰਹੀ ਮੀਟਿੰਗ ਤੋਂ ਬਾਅਦ ਜੱਥੇਬੰਦੀਆਂ ਹੋਈਆਂ ਹੋਰ ਸਰਗਰਮ
Next articleਗਿਆਨੀ ਦਿੱਤ ਸਿੰਘ ਜੀ ਪੰਜਾਬੀ ਪੱਤਰਕਾਰੀ ਦੇ ਪਿਤਾਮਾ ਦੀ 123ਵੀਂ ਯਾਦ ਡੇਹਲੋਂ ਵਿਖੇ ਮਨਾਈ