ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੁਸ਼ਿਆਰਪੁਰ ਜ਼ੋਨ ਦੀ ਇਕ ਅਹਿਮ ਮੀਟਿੰਗ ਟਾਂਡਾ ਬਾਈਪਾਸ ਰੋਡ ਹੁਸ਼ਿਆਰਪੁਰ ਸਥਿਤ ਆਸ ਕਿਰਨ ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰ ਵਿਖੇ ਹੋਈ। ਜਿਸ ਵਿੱਚ ਨੈਤਿਕ ਸਿੱਖਿਆ ਇਮਤਿਹਾਨ ਸਕੂਲ 2024 ਸਬੰਧਤ ਤਿਆਰੀਆਂ ਦੀ ਸਮੀਖਿਆ ਕੀਤੀ ਗਈ। ਇਸ ਸਮੇਂ ਜੋਨਲ ਪ੍ਰਧਾਨ ਨਵਪ੍ਰੀਤ ਸਿੰਘ ਮੰਡਿਆਲਾ ਅਤੇ ਜੋਨਲ ਸਕੱਤਰ ਜਗਜੀਤ ਸਿੰਘ ਗਣੇਸ਼ਪੁਰ ਨੇ ਇਕ ਸਾਂਝੇ ਬਿਆਨ ਵਿੱਚ ਜਾਣਕਾਰੀ ਦਿੱਤੀ ਕਿ 22 ਅਗਸਤ ਨੂੰ ਹੋਣ ਵਾਲੇ ਸਲਾਨਾ ਨੈਤਿਕ ਸਿੱਖਿਆ ਇਮਤਿਹਾਨ ਸਕੂਲ ਨੂੰ ਸਫਲਤਾਪੂਰਵਕ ਕਰਵਾਉਣ ਲਈ ਪੁਖਤਾ ਪ੍ਰਬੰਧ ਕਰਦੇ ਹੋਏ ਸਟੱਡੀ ਸਰਕਲ ਵਲੰਟੀਅਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਸਮੇਂ ਵਧੀਕ ਸਕੱਤਰ ਡਾ. ਅਰਬਿੰਦ ਸਿੰਘ ਧੂਤ ਨੇ ਦੱਸਿਆ ਇਸ ਵਾਰ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਤਕਰੀਬਨ 57 ਸਕੂਲਾਂ ਦੇ 4500 ਦੇ ਕਰੀਬ ਵਿਦਿਆਰਥੀ ਸ਼ਮੂਲੀਅਤ ਕਰ ਰਹੇ ਹਨ। ਜਿਕਰਯੋਗ ਹੈ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਪਿਛਲੇ 51 ਸਾਲਾਂ ਤੋਂ ਵਿਦਿਆਰਥੀਆਂ ਦੀ ਸ਼ਖਸੀਅਤ ਉਸਾਰੀ ਲਈ ਯਤਨਸ਼ੀਲ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਹਰਵਿੰਦਰ ਸਿੰਘ ਨੰਗਲ ਈਸ਼ਰ ਇੰਚਾਰਜ ਆਸ ਕਿਰਨ ਨਸ਼ਾ ਛਡਾਊ ਕੇਂਦਰ ਹੁਸ਼ਿਆਰਪੁਰ, ਡਾ. ਜਸਵਿੰਦਰ ਸਿੰਘ ਡੋਗਰਾ, ਡਾ. ਪ੍ਰਦੀਪ ਸਿੰਘ ਗੜਦੀਵਾਲਾ, ਸੰਦੀਪ ਸਿੰਘ ਮਾਹਿਲਪੁਰ, ਭੁਪਿੰਦਰ ਸਿੰਘ, ਗੁਰਜਿੰਦਰ ਸਿੰਘ, ਜਸਪਾਲ ਸਿੰਘ, ਰੋਬਿਨਜੋਤ ਰਾਇ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly