ਕੈਨੇਡਾ ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਡਿਕਸੀ ਗੁਰੂ ਘਰ ਵਿਖੇ ਪੂਰਨ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਉਂਦਿਆਂ ਹੋਇਆਂ ਸਾਰਾ ਦਿਨ ਗੁਰਮਤਿ ਦੀਵਾਨ ਸਜਾਏ ਗਏ। ਸਵੇਰ ਦੇ ਸਮੇਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਸਜੇ ਹੋਏ ਦੀਵਾਨਾਂ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਪਾਲ ਸਿੰਘ ਨੇ ਇਕੱਤਰ ਹੋਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ ਅਤੇ ਗੁਰੂ ਸਾਹਿਬ ਦੁਆਰਾ ਦਿੱਤੇ ਉਪਦੇਸ਼ ਉੱਤੇ ਚੱਲਦਿਆਂ ਅੰਮ੍ਰਿਤ ਛਕ ਕੇ ਸਿੰਘ ਸੱਜਣ ਅਤੇ ਜੀਵਨ ਸਫ਼ਲਾ ਕਰਨ ਦਾ ਸੱਦਾ ਦਿੱਤਾ। ਉਨ੍ਹਾ ਕਿਹਾ ਕਿ ਸਾਡੀ ਆਜ਼ਾਦੀ ਅਤੇ ਅਣਖ ਵਾਸਤੇ ਗੁਰੂ ਜੀ ਨੇ ਆਪਣਾ ਸਾਰਾ ਪਰਿਵਾਰ ਨਿਸ਼ਾਵਰ ਕਰ ਦਿੱਤਾ । ਅੱਜ ਸਾਨੂ ਆਪਣੇ ਬੱਚਿਆਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਉਣ ਅਤੇ ਸਿੱਖੀ ਵੱਲ ਪ੍ਰੇਰਤ ਕਰਨ ਦੀ ਸਖ਼ਤ ਲੋੜ ਹੈ । ਇਸ ਲਈ ਉਹਨਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਗੁਰੂ ਘਰ ਵਿਖੇ ਚੱਲ ਰਹੇ ਧਾਰਮਿਕ ਸਕੂਲ ਵਿੱਚ ਦਾਖਲ ਕਰਵਾਉਣ ਤਾਂ ਕਿ ਬੱਚਿਆਂ ਵਿੱਚ ਧਰਮ ਪ੍ਰਤੀ ਜਾਗਰੁਕਤਾਂ ਅਤੇ ਭਾਈਚਾਰਕ ਸਾਂਝ ਪੈਦਾ ਹੋ ਸਕੇ । ਨਾਲ ਹੀ ਮਾਰਚ ਮਹੀਨੇ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆ ਰਹੀ ਚੋਣ ਲਈ ਸਿੱਖ ਸੰਗਤਾਂ ਨੂੰ ਜਾਗਰੂਕ ਕੀਤਾ ਤੇ ਪਾਰਦਰਸ਼ੀ ਤੇ ਸਹੀ ਚੋਣ ਦੁਆਰਾ ਯੋਗ ਪ੍ਰਬੰਧਕਾਂ ਨੂੰ ਚੁਣਨ ਦਾ ਸੱਦਾ ਵੀ ਦਿੱਤਾ ਅਤੇ ਗੁਰਦੁਆਰਾ ਸਾਹਿਬ ਵਿਖੇ ਸੇਵਾਵਾਂ ਨਿਭਾ ਰਹੇ ਸਮੂਹ ਗ੍ਰੰਥੀ ਸਿੰਘਾਂ ਅਤੇ ਜਥਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਮੌਜੂਦਾ ਕਮੇਟੀ ਦੇ ਕਾਰਜਾਂ ਵਿੱਚ ਸਥਾਨਕ ਸੰਗਤਾਂ ਵਲੋਂ ਜੋ ਸਹਿਯੋਗ ਅਤੇ ਵਿਸ਼ਵਾਸ ਪ੍ਰਗਟ ਕੀਤਾ ਗਿਆ ਹੈ ਇਸ ਲਈ ਉਹ ਹਮੇਸ਼ਾਂ ਸੰਗਤਾਂ ਦੇ ਰਿਣੀ ਰਹਿਣਗੇ। ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਗਿੱਲ ਵਲੋਂ ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆਂ ਆਈਆਂ ਹੋਈਆਂ ਹੋਈ ਸੰਗਤਾਂ ਨੂੰ ਮੁਬਾਰਕਬਾਦ ਪੇਸ਼ ਕੀਤੀ। ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਵੱਖ ਵੱਖ ਸੇਵਾਵਾਂ ਨਿਭਾ ਰਹੇ ਵਲੰਟੀਅਰਜ਼ ਅਤੇ ਸੇਵਾਦਾਰਾਂ ਦਾ ਸਹਿਯੋਗ ਗੁਰਦਵਾਰਾ ਸਾਹਿਬ ਦੇ ਪ੍ਰਬੰਧਾਂ ਵਿਚ ਬਹੁਤ ਵੱਡਾ ਸਥਾਨ ਰੱਖਦਾ ਹੈ ਅਤੇ ਇਨ੍ਹਾਂ ਸੇਵਾਵਾਂ ਤੋਂ ਬਿਨਾ ਇਹ ਕਾਰਜ ਸੰਪੰਨ ਨਹੀਂ ਹੋ ਸਕਦੇ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਪੰਡੋਰੀ, ਮੀਤ ਪ੍ਰਧਾਨ ਗੁਰਿੰਦਰ ਸਿੰਘ ਭੁੱਲਰ, ਖਜ਼ਾਨਚੀ ਭੁਪਿੰਦਰ ਸਿੰਘ ਬਾਠ, ਡਾਇਰੈਕਟਰ ਸਰਦਾਰਾ ਸਿੰਘ, ਡਾਇਰੈਕਟਰ ਜਸਵਿੰਦਰ ਸਿੰਘ, ਨਵਜੀਤ ਸਿੰਘ, ਮਨੋਹਰ ਸਿੰਘ ਖਹਿਰਾ, ਸਰਬਜੀਤ ਸਿੰਘ , ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj