ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਪਿਤਾ ਦਿਵਸ ਮਨਾਇਆ

 ਕਪੂਰਥਲਾ,(ਸਮਾਜ ਵੀਕਲੀ) ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਪਿਤਾ ਦਿਵਸ ਨਾਲ ਸਬੰਧਤ ਆਨਲਾਈਨ ਸਮਾਗਮ ਕਰਵਾਇਆ ਗਿਆ । ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ ਗਿਆ, ਜਿਵੇਂ ਕੇ ਜੀ ਵਿੰਗ ਦੇ ਬੱਚਿਆਂ ਦੁਆਰਾ ਪਿਤਾ ਦਿਵਸ ਨਾਲ ਸਬੰਧਿਤ ਕਾਰਡ ਬਣਾਏ ਗਏ । ਪ੍ਰਾਇਮਰੀ ਅਤੇ ਸੀਨੀਅਰ ਵਿੰਗ ਦੇ ਬੱਚਿਆਂ ਦੁਆਰਾ ਆਪਣੇ ਪਿਤਾ ਨਾਲ ਸਮਾਂ ਬਿਤਾਉਂਦੇ ਹੋਏ ਉਨ੍ਹਾਂ ਦੀ ਕੰਮ ਵਿਚ ਮੱਦਦ ਕੀਤੀ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪਿਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ । ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਦਾ ਸੁਨੇਹਾ ਵੀ ਦਿੱਤਾ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਤਬਾਹੀ ਮਚਾ ਰਹੀ ਆਲਮੀ ਤਪਸ਼
Next articleਕਣਕ ਦੇ ਨਾੜ ਦਾ ਸੇਕ ਹਾਲੇ ਠੰਡਾ ਨਹੀਂ ਹੋਇਆ, ਤੇ ਹੁਣ ਮੱਕੀ ਦੇ ਟਾਂਡਿਆਂ ਨੂੰ ਅੱਗ