ਕਪੂਰਥਲਾ, (ਸਮਾਜ ਵੀਕਲੀ) ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ਹੇਠ ਇੰਗਲਿਸ਼ ਡੈਕਲਾਮੇਸ਼ਨ ਪ੍ਰਤਿਯੋਗਤਾ ਕਰਵਾਈ ਗਈ । ਜਿਸ ਵਿੱਚ ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਉਤਸਾਹ ਨਾਲ ਭਾਗ ਲਿਆ । ਪ੍ਰਿੰਸੀਪਲ ਮੋਂਗਾ ਨੇ ਪ੍ਰਤਿਯੋਗਿਤਾਵਾਂ ਦਾ ਮਹੱਤਵ ਦੱਸਦੇ ਹੋਏ ਕਿਹਾ ਕਿ ਇਸ ਨਾਲ ਬੱਚਿਆਂ ਦਾ ਮਾਨਸਿਕ ਵਿਕਾਸ ਹੁੰਦਾ ਹੈ । ਇਸ ਲਈ ਸਮੇਂ ਸਮੇਂ ਵੱਖ-ਵੱਖ ਪ੍ਰਤੀਯੋਗੀਤਾਵਾਂ ਹੋਣੀਆਂ ਬਹੁਤ ਜਰੂਰੀ ਹਨ । ਚੌਥੀ ਜਮਾਤ ਦੀ ਗੁੰਜਨ ਪਹਿਲੇ ਅਤੇ ਚੌਥੀ ਜਮਾਤ ਦੀ ਹੀ ਸਮਰੀਨ ਦੂਸਰੇ ਸਥਾਨ ‘ਤੇ ਰਹੀ । ਖੁਸ਼ਮਾਨ ਕੋਰ ਨੇ ਤੀਜਾ ਸਥਾਨ ਹਾਸਲ ਕੀਤਾ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਵਿਦਿਆਰਥੀਆਂ ਵੱਲੋਂ ਵਿਖਾਈ ਪ੍ਰਤਿਯੋਗਿਤਾ ਦੀ ਸ਼ਲਾਘਾ ਕੀਤੀ ਅਤੇ ਜੇਤੂ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly