ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਰਾਸ਼ਟਰੀ ਖੇਡ ਦਿਵਸ ਮਨਾਇਆ

ਕਪੂਰਥਲਾ, (ਸਮਾਜ ਵੀਕਲੀ)  ( ਕੌੜਾ ) – ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪ੍ਰਿੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਵਿੱਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਜੋ ਮੇਜਰ ਧਿਆਨ ਚੰਦ ਦੇ ਖੇਡਾਂ ਦੇ ਖੇਤਰ ਵਿੱਚ ਬੇਮਿਸਾਲ ਯੋਗਦਾਨ ਅਤੇ ਉਨ੍ਹਾਂ ਦੇ ਜਨਮ ਦਿਨ ਨੂੰ ਸਮਰਪਿਤ ਰਿਹਾ। ਇਸ ਦੌਰਾਨ ਸਕੂਲ ਵਿੱਚ ਸਪੋਰਟਸ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ । ਵਿਦਿਆਰਥੀਆਂ ਦੌੜਾਂ, ਖੇਡਾਂ ਨਾਲ ਸੰਬੰਧਿਤ ਪੋਸਟਰ ਮੇਕਿੰਗ, ਕਵਿਤਾਵਾਂਂ, ਭਾਸ਼ਣ ਆਦਿ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰਿੰਸੀਪਲ ਰੇਨੂੰ ਅਰੋੜਾ ਨੇ ਵਿਦਿਆਰਥੀਆਂ ਦੇ ਮੁਖਾਤਿਬ ਹੋ ਕੇ ਕਿਹਾ ਕਿ ਪੜ੍ਹਾਈ ਦੇ ਨਾਲ- ਨਾਲ ਖੇਡਾਂ ਵੀ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹਨ । ਖੇਡਾਂ ਨਾ ਕੇਵਲ ਸਾਡਾ ਸਰੀਰਕ ਵਿਕਾਸ ਕਰਦੀਆਂ ਹਨ ਬਲਕਿ ਸਾਡਾ ਮਾਨਸਿਕ ਵਿਕਾਸ ਵੀ ਕਰਦੀਆਂ ਹਨ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕਸਕ ਇੰਜੀਨੀਅਰ ਨਿਮਰਤਾ ਕੌਰ ਨੇ ਵਿਦਿਆਰਥੀਆਂ ਨੂੰ ਖੇਡਾਂ ਨੂੰ ਆਪਣੇ ਜੀਵਨ ਦਾ ਪ੍ਰਮੁੱਖ ਹਿੱਸਾ ਬਣਾਉਣ ਅਤੇ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ  ਦਾ ਸੁਨੇਹਾ ਦਿੱਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous article“ਹਾਲ ਦੱਸੀਂ ਪਿੰਡ ਦਾ”
Next articleਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਬਲਾਕ ਬੱਸੀ ਪਠਾਣਾਂ ਦੇ ਸੈਂਟਰ ਮੁਸਤਫਾਬਾਦ ਵਿੱਚ ਮਿੱਡ ਡੇ ਮੀਲ ਕੁੱਕਾਂ ਦੇ ਮੁਕਾਬਲੇ ਰਹੇ ਫਸਵੇਂ