ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਦੀਵਾਲੀ ਮਨਾਈ

ਕੈਪਸ਼ਨ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਦੀਵਾਲੀ ਮੌਕੇ ਆਯੋਜਿਤ ਸਮਾਗਮ ਦੀ ਝਲਕ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਸਬੰਧੀ ਵੱਖ ਵੱਖ ਮੁਕਾਬਲੇ ਆਯੋਜਿਤ ਕੀਤੇ ਗਏ । ਪੰਜਵੀਂ ਤੋਂ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਰਮਿਆਨ ਇੰਟਰ ਹਾਊਸ ਰੰਗੋਲੀ ਮੁਕਾਬਲਾ ਕਰਵਾਇਆ ਗਿਆ । ਜਿਸ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਜੇਤੂ ਰਿਹਾ । ਪ੍ਰਾਇਮਰੀ ਵਿੰਗ ਵਿਚ ਕੈਂਡਲ ਐਂਡ ਦੀਆ ਮੇਕਿੰਗ ਅਤੇ ਪੋਸਟਰ ਮੇਕਿੰਗ ਪ੍ਰਤੀਯੋਗਤਾ ਵਿੱਚ ਆਜ਼ਾਦ ਵੀਰ ਅਤੇ ਅਭਿਜੋਤ ਸਿੰਘ ਜੇਤੂ ਰਹੇ । ਇਸ ਦੌਰਾਨ ਕੇ. ਜੀ. ਵਿੰਗ ਦੇ ਵਿਦਿਆਰਥੀਆਂ ਵੀ ਰੰਗੋਲੀਆਂ ਤਿਆਰ ਕੀਤੀਆਂ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜ. ਹਰਨਿਆਮਤ ਕੌਰ,ਐਡਮਿਨਿਸਟ੍ਰੇਟਰ ਇੰਜ. ਨਿਮਰਤਾ ਕੌਰ ਅਤੇ ਪ੍ਰਿੰਸੀਪਲ ਰੇਨੂੰ ਅਰੋਡ਼ਾ ਨੇ ਸਮੂਹ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਿਸਾਨ ਮੋਰਚਾ ਜਿੱਤ ਕੇ ਆਵਾਂਗੇ..
Next articleਐੱਸ.ਡੀ. ਕਾਲਜ ‘ਚ ਦੀਵਾਲੀ ਦਾ ਤਿਉਹਾਰ ਮਨਾਇਆ