ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਸੁਤੰਤਰਤਾ ਦਿਵਸ ਮਨਾਇਆ

ਕੈਪਸਨ : ਸੁਤੰਤਰਤਾ ਦਿਵਸ ਨੂੰ ਸਮਰਪਿਤ ਆਯੋਜਿਤ ਸਮਾਗਮ ਦੀਆਂ ਝਲਕੀਆਂ ।

ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਸੁਤੰਤਰਤਾ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਇੰਜ. ਸਵਰਨ ਸਿੰਘ ਮੈਂਬਰ ਪੀ. ਏ. ਸੀ ਅਤੇ ਇੰਜ. ਹਰਨਿਆਮਤ ਕੌਰ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ । ਇਸ ਦੌਰਾਨ ਵਿਦਿਆਰਥੀਆਂ ਵੱਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਪੇਸ਼ ਕੀਤਾ ਗਿਆ ਪ੍ਰੋਗਰਾਮ ਖਿੱੱਚ ਦਾ ਕੇਂਦਰ ਰਿਹਾ ।

ਇਸ ਮੌਕੇ ਬੋਲਦਿਆਂ ਇੰਜ. ਸਵਰਨ ਸਿੰਘ ਤੇ ਬੀਬੀ ਗੁਰਪ੍ਰੀਤ ਕੌਰ ਨੇ ਸਮੂਹ ਸਟਾਫ ਮੈਂਬਰਾਂ, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ । ਮੰਚ ਸੰਚਾਲਨ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਆਂਚਲਪ੍ਰੀਤ ਕੌਰ ਤੇ ਕਨਿਸ਼ਕਾ ਮਹਿਤਾ ਵੱਲੋਂ ਕੀਤਾ ਗਿਆ ।ਐਨ.ਸੀ. ਸੀ. ਦੇ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਮਾਰਚ ਪਾਸ ਵੀ ਸਮਾਗਮ ਦਾ ਮੁੱਖ ਆਕਰਸ਼ਣ ਰਿਹਾ ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਭੰਡਾਲ ਬੇਟ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ
Next articleਅਸਲੀ ਆਦਮੀ