ਸਟੋਰੀ ਟੈਲਿੰਗ ਮੁਕਾਬਲੇ ਵਿੱਚ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤੀਜੇ ਸਥਾਨ ‘ਤੇ

ਕੈਪਸ਼ਨ : ਸਟੋਰੀ ਟੈਲਿੰਗ ਮੁਕਾਬਲੇ ਦੀਆਂ ਜੇਤੂ ਵਿਦਿਆਰਥਣਾਂ ਨਾਲ ਇੰਜ. ਹਰਨਿਆਮਤ ਕੌਰ, ਪ੍ਰਿੰਸੀਪਲ ਰੇਨੂੰ ਅਰੋਡ਼ਾ ਤੇ ਹੋਰ ਸਟਾਫ ਮੈਂਬਰ

ਕਪੂਰਥਲਾ (ਸਮਾਜ ਵੀਕਲੀ) (ਕੌੜਾ ) ਸਹੋਦਿਆ ਗਰੁੱਪ ਵੱਲੋਂ ਇੰਟਰ ਸਕੂਲ ਵਰਚੂਅਲ ਸਟੋਰੀ ਟੈਲਿੰਗ ਮੁਕਾਬਲੇ ਵਿੱਚ ਹਿੱਸਾ ਲੈਂਦਿਆਂ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਤੀਜਾ ਸਥਾਨ ਹਾਸਲ ਕਰਨ ‘ਚ ਸਫਲ ਰਿਹਾ । ਪ੍ਰਿੰਸੀਪਲ ਰੇਨੂੰ ਅਰੋਡ਼ਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਕੈਟਾਗਰੀ ਇੱਕ ਅਤੇ ਕੈਟਾਗਰੀ ਦੋ ਵਿਚ ਭਾਗ ਲਿਆ ਅਤੇ ਛੇਵੀਂ ਜਮਾਤ ਦੀ ਯੈਸਮੀਨ ਕੌਰ ਕੈਟਾਗਰੀ ਇੱਕ ਵਿੱਚ ਤੀਜਾ ਸਥਾਨ ਹਾਸਲ ਕਰਨ ‘ਚ ਸਫਲ ਰਹੀ ਜਦਕਿ ਰੀਤਿਕਾ ਧੀਰਜ ਵਧਾਊ ਇਨਾਮ ਹਾਸਲ ਕਰਨ ‘ਚ ਸਫਲ ਰਹੀ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜ. ਹਰਨਿਆਮਤ ਕੌਰ, ਐਡਮਨਿਸਟ੍ਰੇਟਰ ਇੰਜ. ਨਿਮਰਤਾ ਕੌਰ ਅਤੇ ਪ੍ਰਿੰਸੀਪਲ ਰੇਨੂੰ ਅਰੋਡ਼ਾ ਨੇ ਹੋਣਹਾਰ ਵਿਦਿਆਰਥਣਾਂ ਅਤੇ ਤਿਆਰੀ ਕਰਵਾਉਣ ਵਾਲੇ ਸਟਾਫ ਮੈਂਬਰਾਂ ਨੂੰ ਵਧਾਈ ਦਿੱਤੀ ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਿੱਧਰ ਗਈਆਂ ਲੋਰੀਆਂ ?
Next articleਨਾ ਜਾਵੀਂ ਪਰਦੇਸ ਵੇ ਵੀਰਾ।