ਕਪੂਰਥਲਾ (ਸਮਾਜ ਵੀਕਲੀ) ( ਕੌੜਾ )-ਸੀ ਬੀ ਐਸ ਈ ਬੋਰਡ ਦਿੱਲੀ ਵੱਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ ‘ਚ ਸਥਾਨਕ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਵਿਨੋਦ ਖਜੂਰੀਆ ਨੇ ਦੱਸਿਆ ਕਿ ਸਾਲਾਨਾ ਪ੍ਰੀਖਿਆ ਵਿੱਚ 31 ਵਿਦਿਆਰਥੀ ਅਪੀਅਰ ਹੋਏ, ਜਿਨ੍ਹਾਂ ਵਿਚੋਂ 10 ਵਿਦਿਆਰਥੀ 90 ਪ੍ਰਤੀਸ਼ਤ ਤੋਂ ਵੱਧ, 9 ਵਿਦਿਆਰਥੀ 80 ਪ੍ਰਤੀਸ਼ਤ ਤੋਂ ਵੱਧ ਅਤੇ ਬਾਕੀ ਫਸਟ ਡਿਵੀਜ਼ਨ ਵਿੱਚ ਪਾਸ ਹੋਣ ‘ਚ ਸਫਲ ਰਹੇ । ਉਨ੍ਹਾਂ ਦੱਸਿਆ ਕਿ ਕਾਮਰਸ ਗਰੁੱਪ ਵਿਚ ਹੋਣਹਾਰ ਵਿਦਿਆਰਥਣ ਸੋਨੀਆ ਪੁੱਤਰੀ ਇੰਦਰਪਾਲ 96.4 ਫ਼ੀਸਦੀ, ਮਨਜੋਤ ਕੌਰ ਪੁੱਤਰੀ ਹਰਜਿੰਦਰ ਸਿੰਘ 95.6 ਫੀਸਦੀ, ਨਵਜੋਤ ਕੌਰ ਪੁੱਤਰੀ ਕਿਰਪਾਲ ਸਿੰਘ 92 ਫ਼ੀਸਦੀ ਅੰਕ ਹਾਸਲ ਕਰਦਿਆਂ ਅੱਵਲ ਰਹੀਆਂ ।
ਮੈਡੀਕਲ ਗਰੁੱਪ ਵਿਚ ਉੱਜਵਲ ਸੂਦ ਪੁੱਤਰ ਮਨੀਸ਼ ਸੂਦ 95.4 ਫ਼ੀਸਦੀ, ਜਸਲੀਨ ਕੌਰ ਪੁੱਤਰੀ ਗੁਰਪ੍ਰੀਤ ਸਿੰਘ 94.8 ਫ਼ੀਸਦੀ, ਅਸ਼ਮੀਨ ਕੌਰ ਪੁੱਤਰੀ ਗੁਰਦਿਆਲ ਸਿੰਘ 92 ਫ਼ੀਸਦੀ ਅੰਕਾਂ ਨਾਲ ਸਫਲ ਰਹੇ । ਇਸੇ ਤਰ੍ਹਾਂ ਆਰਟਸ ਗਰੁੱਪ ਵਿੱਚ ਜਗਦੀਪ ਕੌਰ ਪੁੱਤਰੀ ਕੁਲਵੰਤ ਸਿੰਘ 93.4 ਫ਼ੀਸਦੀ, ਸਹਿਜਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ 85 ਫ਼ੀਸਦੀ, ਰਜਨੀਸ਼ ਕੌਰ ਪੁੱਤਰੀ ਸਵਰਨ ਸਿੰਘ 82 ਫ਼ੀਸਦੀ ਅੰਕ ਹਾਸਲ ਕਰਨ ‘ਚ ਕਾਮਯਾਬ ਰਹੇ, ਜਦਕਿ ਨਾਨ ਮੈਡੀਕਲ ਗਰੁੱਪ ਵਿਚ ਅਰਪਨਮੀਤ ਕੌਰ ਪੁੱਤਰੀ ਗੁਰਦਿਆਲ ਸਿੰਘ 85.4 ਫ਼ੀਸਦੀ ਅਤੇ ਗੁਲਸ਼ਨਪ੍ਰੀਤ ਕੌਰ ਪੁੱਤਰੀ ਅਜਮੇਰ ਸਿੰਘ 85.2 ਫ਼ੀਸਦੀ ਅੰਕ ਪ੍ਰਾਪਤ ਕਰਨ ‘ਚ ਕਾਮਯਾਬ ਰਹੇ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ, ਇੰਜ. ਹਰਨਿਆਮਤ ਕੌਰ ਡਾਇਰੈਕਟਰ ਸਕੂਲ ਅਤੇ ਇੰਜ. ਨਿਮਰਤਾ ਕੌਰ ਐਡਮਿਨਿਸਟ੍ਰੇਟਰ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly