ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਫਾਦਰ ਡੇਅ ਤੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਕੈਪਸ਼ਨ : ਆਨਲਾਈਨ ਆਯੋਜਿਤ ਸਮਾਗਮ ਵਿਚ ਹਿੱਸਾ

ਕਪੂਰਥਲਾ  (ਸਮਾਜ ਵੀਕਲੀ), ( ਕੌੜਾ ) ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਲਈ ਆਨਲਾਈਨ ਇੰਟਰਨੈਸ਼ਨਲ ਯੋਗਾ ਦਿਵਸ ਅਤੇ ਫਾਦਰ ਡੇਅ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਵਿਦਿਆਰਥੀਆਂ ਵੱਖ ਵੱਖ ਗਤੀਵਿਧੀਆਂ ਰਾਹੀਂ ਪਿਤਾ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਅਤੇ ਯੋਗ ਆਸਨਾਂ ਰਾਹੀਂ ਆਪਣੀ ਸਿਹਤ ਨੂੰ ਸੰਭਾਲਣ ਦਾ ਸੁਨੇਹਾ ਵੀ ਦਿੱਤਾ ।

ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ, ਕਮੇਟੀ, ਡਾਇਰੈਕਟਰ ਇੰਜ. ਹਰਨਿਆਮਤ ਕੌਰ, ਐਡਮਿਨਿਸਟ੍ਰੇਟਰ ਇੰਜ. ਨਿਮਰਤਾ ਕੌਰ ਅਤੇ ਪ੍ਰਿੰਸੀਪਲ ਵਿਨੋਦ ਖਜੂਰੀਆ ਨੇ ਸਟਾਫ ਮੈਂਬਰਾਂ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ । ਇਸ ਦੌਰਾਨ ਸਟਾਫ ਮੈਂਬਰਾਂ ਵੀ ਸ਼ਿਰਕਤ ਕੀਤੀ ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੀ ਪਾ੍ਇਮ ਅਮਰੀਕਾ ਚੈਨਲ (ਯੂਐੱਸਏ) ਦੇ ਪੰਜਾਬੀ ਸੱਭਿਆਚਾਰ ਕਲਚਰ ਚੀਫ ਬਿਊਰੋ ਪੰਜਾਬ ਵਜੋ ਮਨੋਹਰ ਧਾਰੀਵਾਲ ਨਿਯੁਕਤ : ਗੁਰਵਿੰਦਰ ਪੀ ਸਿੰਘ
Next article‘Hate crimes’ increase when elections approach, says Jamiat chief