HOME ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਫੈਮਲੀ ਟ੍ਰੀ ਐਕਟੀਵਿਟੀ

ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਫੈਮਲੀ ਟ੍ਰੀ ਐਕਟੀਵਿਟੀ

2
ਕੈਪਸ਼ਨ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਯੋਜਿਤ ਪ੍ਰਤੀਯੋਗਤਾ ਵਿਚ ਹਿੱਸਾ ਲੈਂਦੇ ਵਿਦਿਆਰਥੀ ।
ਕਪੂਰਥਲਾ, (ਸਮਾਜ ਵੀਕਲੀ)  ( ਕੌੜਾ ) – ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਪ੍ਰਿੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਵਿਚ ਕਿੰਡਰ ਗਾਰਡਨ ਦੇ ਵਿਦਿਆਰਥੀਆਂ ਲਈ ਫੈਮਿਲੀ ਟ੍ਰੀ ਐਕਟੀਵਿਟੀ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਛੋਟੇ ਛੋਟੇ ਵਿਦਿਆਰਥੀਆਂ ਨੇ ਬੜੇ ਹੀ ਸੁਚੱਜੇ ਤਰੀਕੇ ਨਾਲ ਆਪਣੇ ਪਰਿਵਾਰਕ ਮੈਂਬਰਾਂ ਤੋਂ ਜਾਣੂ ਕਰਵਾਇਆ ਗਿਆ। ਇਸ ਐਕਟੀਵਿਟੀ ਦੌਰਾਨ ਵਿਦਿਆਰਥੀਆਂ ਨੇ ਆਪਣੇ ਪਰਿਵਾਰਕ ਮੈਂਬਰਾਂ ਦੀਆਂ ਤਸਵੀਰਾਂ ਅਤੇ ਉਨ੍ਹਾਂ ਦੇ ਨਾਲ ਰਿਸ਼ਤੇ ਨੂੰ ਟ੍ਰੀ ਦੇ ਰੂਪ ਵਿੱਚ ਬੜੇ ਹੀ ਸੁੰਦਰ ਤਰੀਕੇ ਨਾਲ ਪੇਸ਼ ਕੀਤਾ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਨੇ ਵਿਦਿਆਰਥੀਆਂ ਵਲੋਂ ਦਿਖਾਈ ਪ੍ਰਤਿਭਾ ਦੀ ਭਰਪੂਰ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਰਚਨਾਤਮਕ ਅਤੇ ਭਵਨਾਤਮਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਡਾ.ਦਲਬੀਰ ਸਿੰਘ ਕਥੂਰੀਆ ਬਾਰੇ ਲਿਖੀ ਪੁਸਤਕ ਹੋਈ ਲੋਕ ਅਰਪਣ
Next articleਕੇਜਰੀਵਾਲ ਵੱਲੋਂ ਪ੍ਰੈਸ ਕਲੱਬ ਬਣਾਉਣ ਦੀ ਗਰੰਟੀ ਨੂੰ ਲਾਗੂ ਕੀਤਾ ਜਾਵੇਗਾ – ਮੰਤਰੀ ਹਰਦੀਪ ਮੁੰਡੀਆਂ