ਲੋਕ ਗੀਤ ਮੁਕਾਬਲੇ ‘ਚ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੂਜੇ ਸਥਾਨ ‘ਤੇ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ( ਕਪੂਰਥਲਾ ) ਦੀ 12ਵੀ ਜਮਾਤ ਦੀ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੇ ਲੋਕ ਗੀਤ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਿਲ ਕੀਤਾ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਦੱਸਿਆ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਰ ਸੀ ਐਫ ਦੀ ਅਨਮੋਲਪ੍ਰੀਤ ਕੌਰ ਨੇ ਸਹੋਦਿਆ ਅੰਤਰ-ਸਕੂਲ ਫ਼ੋਕ ਸੌਂਗ ਪ੍ਰਤੀਯੋਗਿਤਾ ਜੋ ਕਿ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿਚ ਹੋਈ । ਉਨ੍ਹਾਂ ਦੱਸਿਆ ਕਿ ਇਲਾਕੇ ਦੇ 16 ਹੋਰ ਸਕੂਲਾਂ ਨੇ ਪ੍ਰਤੀਯੋਗਤਾ ਵਿਚ ਭਾਗ ਲਿਆ ।

ਪ੍ਰਿੰਸੀਪਲ ਮੋਂਗਾ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਹੋਣਹਾਰ ਵਿਦਿਆਰਥਣ ਅਨਮੋਲਪ੍ਰੀਤ ਦੂਜਾ ਸਥਾਨ ਹਾਸਲ ਕਰਨ ‘ਚ ਸਫਲ ਰਹੀ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਨੇ ਸਟਾਫ ਅਤੇ ਬੱਚਿਆਂ ਨੂੰ ਇਸ ਪ੍ਰਾਪਤੀ ਤੇ ਵਧਾਈ ਦਿੱਤੀ ਹੈ ਅਤੇ ਅੱਗੋਂ ਹੋਰ ਉੱਚੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਿੱਠੜਾ ਕਾਲਜ ਦੀ ਵਿਦਿਆਰਥਣ ਵਿਸ਼ਵ ਵਿਆਪੀ ਮਾਨ ਦਿਵਸ ਮੌਕੇ ਸਨਮਾਨਿਤ
Next articleਸਤਿ ਸ੍ਰੀ ਅਕਾਲ