ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ ਸੀ ਐੱਫ ਦਾ ਨਤੀਜਾ 100 ਫੀਸਦੀ

ਕਪੂਰਥਲਾ, 1 ਅਕਤੂਬਰ ( ਕੌੜਾ )-ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਦੱਸਿਆ ਕਿ ਸਕੂਲ ਦਾ ਫਸਟ ਟਰਮ ਦਾ ਨਤੀਜਾ ਸ਼ਾਨਦਾਰ ਰਿਹਾ । ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਦੱਸਿਆ ਕਿ ਨਰਸਰੀ ਤੋਂ ਬਾਰਵੀਂ ਜਮਾਤ ਦਾ ਫਸਟ ਟਰਮ ਦਾ ਨਤੀਜਾ 100 ਫੀਸਦੀ ਰਿਹਾ ਅਤੇ ਸਾਰੀਆਂ ਜਮਾਤਾਂ ਦੇ ਵਿਦਿਆਰਥੀ ਬਹੁਤ ਹੀ ਵਧੀਆ ਅੰਕ ਲੈ ਕੇ ਪਾਸ ਹੋਏ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਮੈਂਬਰਾਂ ਨੂੰ ਫਸਟ ਟਰਮ ਦੇ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਸਕੂਲ ਦੇ ਵਿਦਿਆਰਥੀਆਂ ਨੂੰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਮੈਡਮ ਨਰਿੰਦਰ ਪੱਤੜ, ਰਜਨੀ ਅਰੋੜਾ, ਸ਼ਿੰਦਰਪਾਲ ਕੌਰ, ਸੁਮਨਦੀਪ ਕੌਰ ਆਦਿ ਸਟਾਫ਼ ਮੈਂਬਰ ਹਾਜਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ਤੇ ਐਤਵਾਰ ਨੂੰ ਗਾਂਧੀ ਜਯੰਤੀ ਮੌਕੇ ਭਾਜਪਾ ਨੇ ਸ਼ਹਿਰ ਚ ਚਲਾਈ ਸਫ਼ਾਈ ਮੁਹਿੰਮ 
Next articleਸਰਕਾਰੀ ਐਲੀਮੈਂਟਰੀ ਸਕੂਲ ਸ਼ੇਖੂਪੁਰ ਵਿਖੇ ਸਵੱਛਤਾ ਅਭਿਆਨ ਤਹਿਤ ਸਮਾਰੋਹ ਆਯੋਜਿਤ