ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ ਸੀ ਐੱਫ ਵੱਲੋਂ ਖਾਲਸਾ ਫਤਹਿ ਮਾਰਚ ਦਾ ਨਿੱਘਾ ਸਵਾਗਤ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਸਰੀ ਜਨਮ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਤੋਂ ਕੱਢੇ ਜਾ ਰਹੇ ਮਹਾਨ ਖ਼ਾਲਸਾ ਫਤਿਹ ਮਾਰਚ ਦਾ ਆਰ ਸੀ ਐੱਫ ਵਿਖੇ ਪੁੱਜਣ ‘ਤੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ । ਇਸ ਦੌਰਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਪਿਆਰਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਕੂਲ ਦੀ ਗੱਤਕਾ ਟੀਮ ਵੱਲੋਂ ਵੀ ਨਗਰ ਕੀਰਤਨ ਵਿਚ ਹਾਜਰੀ ਭਰੀ ਗਈ ।

ਇਸ ਮੌਕੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ ਸੀ ਐੱਫ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਹਰਨਿਆਮਤ ਕੌਰ ਡਾਇਰੈਕਟਰ ਸਕੂਲ, ਇੰਜੀਨੀਅਰ ਨਿਮਰਤਾ ਕੌਰ ਪ੍ਰਸਾਸ਼ਕ, ਸੁਰਜੀਤ ਸਿੰਘ ਕੋਠੇ, ਮੰਗਲ ਸਿੰਘ ਸੂਫੀਆ ਨੰਗਲ, ਬਲਜੀਤ ਕੌਰ ਕਮਾਲਪੁਰ, ਸਤਵੰਤ ਕੌਰ ਜੰਮੂ, ਬਾਬਾ ਅਜੀਤ ਸਿੰਘ ਭਾਗੋ ਬੁੱਢਾ, ਗੁਰਦਿਆਲ ਸਿੰਘ ਠੱਠਾ, ਮੈਡਮ ਮਧੂ ਵਾਲੀਆ ਕਪੂਰਥਲਾ, ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ, ਮੈਡਮ ਨਰਿੰਦਰ ਪੱਤੜ, ਨੀਲਮ ਕਾਲੜਾ, ਅਨੀਤਾ ਸਹਿਗਲ, ਰਜਨੀ ਅਰੋੜਾ, ਰੇਨੂੰ ਬਾਲਾ, ਲਵਿਤਾ, ਅਮਨਦੀਪ ਕੌਰ, ਪ੍ਰਵੀਨ ਕੌਰ, ਦਵਿੰਦਰ ਕੌਰ, ਪਰਮਿੰਦਰ ਕੌਰ, ਮੀਨਾਕਸ਼ੀ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਰਣਧੀਰ ਸਿੰਘ, ਰਣਜੀਤ ਸਿੰਘ, ਕੁਲਵਿੰਦਰ ਕੌਰ, ਸੁਮਨਦੀਪ ਕੌਰ, ਰਾਜ ਰਾਣੀ, ਮਨਜਿੰਦਰ ਸਿੰਘ ਆਦਿ ਸਟਾਫ਼ ਮੈਂਬਰ ਹਾਜਰ ਸਨ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲਿਖਾਰੀ ਸਭਾ ਬਰਨਾਲਾ ਵੱਲੋਂ ਕਰਵਾਇਆ ਗਿਆ ਜੋਗਾ ਸਿੰਘ ਯਾਦਗਾਰੀ ਸਮਾਗਮ
Next articleਜੀ ਡੀ ਗੋਇਨਕਾ ਸਕੂਲ ਦੇ ਨੰਨ੍ਹੇ ਮੁੰਨ੍ਹੇ ਵਿਦਿਆਰਥੀਆਂ ਨੇ ਸਿੱਖੀ ਪਬਲਿਕ ਸਪੀਕਿੰਗ