ਕਪੂਰਥਲਾ (ਸਮਾਜ ਵੀਕਲੀ) ( ਕੌੜਾ ): ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪ੍ਰਿੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਵਿਚ ਮਜ਼ਦੂਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਿਰਤ ਦੇ ਸਨਮਾਨ ਦੀ ਕੀਮਤ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਲਈ ਹਰ ਕਿਸੇ ਦਾ ਸਨਮਾਨ ਕਰਨ ਦੀ ਮਹੱਤਤਾ ਬਾਰੇ ਸਿਖਾਉਣਾ ਸੀ । ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਕੂਲ ਦੇ ਕਰਮਚਾਰੀਆਂ ਜੋਗਾ ਸਿੰਘ, ਮਿਲਨ ਸਿੰਘ, ਅਵਤਾਰ ਸਿੰਘ, ਬਲਕਾਰ ਸਿੰਘ, ਗੁਰਜੀਤ ਸਿੰਘ ਆਦਿ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਲਈ ਗਰੀਟਿੰਗ ਕਾਰਡ ਬਣਾਏ । ਛੇਵੀਂ ਤੋਂ ਨੌਂਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੋਸਟਰ ਬਣਾ ਕੇ ਉਰਮਿਲਾ, ਸੁਰਿੰਦਰ ਕੌਰ, ਬਲਜੀਤ ਕੌਰ, ਪੂਨਮ, ਦਵਿੰਦਰ ਕੌਰ ਆਦਿ ਪ੍ਰਤੀ ਸਨਮਾਨ ਪ੍ਰਗਟ ਕੀਤਾ। ਇਸ ਮੌਕੇ ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਿੰਸੀਪਲ ਰੇਨੂੰ ਅਰੋੜਾ ਨੇ ਕਰਮਚਾਰੀਆਂ ਨੂੰ ਮਜਦੂਰ ਦਿਵਸ ਦੀ ਵਧਾਈ ਦਿੱਤੀ ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly