ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਸਹੋਦਯਾ ਅੰਤਰ ਸਕੂਲ ਰੰਗੋਲੀ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ 12 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ । ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਆਪਣੀ ਕਲਾ ਪ੍ਰਦਰਸ਼ਨ ਕਰਦਿਆਂ ਬਹੁਤ ਹੀ ਸੁੰਦਰ ਰੰਗੋਲੀਆਂ ਤਿਆਰ ਕੀਤੀਆਂ । ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਦਾ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਪਹੁੰਚਣ ਲਈ ਪ੍ਰਿੰਸੀਪਲ ਤੇ ਸਟਾਫ਼ ਮੈਂਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ।
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਆਰ.ਸੀ. ਐੱਫ ਪ੍ਰਤੀਯੋਗਤਾ ਦਾ ਜੇਤੂ ਰਿਹਾ । ਐੱਮ. ਜੀ. ਐੱਨ ਪਬਲਿਕ ਸਕੂਲ ਕਪੂਰਥਲਾ ਦੂਜੇ ਅਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਕਪੂਰਥਲਾ ਤੀਜੇ ਸਥਾਨ ‘ਤੇ ਰਿਹਾ । ਸਮਾਗਮ ਦੇ ਅੰਤ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਇੰਜਨੀਅਰ ਹਰਨੀਆਮਤ ਕੌਰ, ਪ੍ਰਬੰਧਕ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਰੇਨੂੰ ਅਰੋੜਾ ਨੇ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ । ਇਸ ਮੌਕੇ ਮੈਡਮ ਸੁਨੀਤਾ ਗੁਜਰਾਲ, ਸ਼ੀਲਾ ਸ਼ਰਮਾ, ਨੀਤੂ ਸਿੰਘ, ਕੋਮਲ ਸ਼ਰਮਾ, ਵੈਸ਼ਨਵੀ ਆਦਿ ਸਟਾਫ਼ ਮੈਂਬਰ ਹਾਜ਼ਰ ਸਨ ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly