ਭਾਸ਼ਣ ਮੁਕਾਬਲੇ ‘ਚ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪਹਿਲੇ ਸਥਾਨ ‘ਤੇ ਰਿਹਾ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ. ਸੀ. ਐਫ ( ਕਪੂਰਥਲਾ ) ਦੇ ਵਿਦਿਆਰਥੀਆਂ ਵਲੋਂ ਜੀ. ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਖੇ ਹੋਏ ਪੰਜਾਬੀ ਡੈਕਲਾਮੇਸ਼ਨ ਪ੍ਰਤਿਯੋਗਿਤਾ ਵਿਚ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ । ਪਹਿਲਾ ਸਥਾਨ ਹਾਸਲ ਕੀਤਾ|ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਪ੍ਰਭਦੀਪ ਕੌਰ ਮੋਂਗਾ ਨੇ ਦੱਸਿਆ ਕਿ ਸਹੋਦਿਆ ਵੱਲੋਂ ਕਰਵਾਈ ਗਈ ਅੰਤਰ ਸਕੂਲ ਪੰਜਾਬੀ ਡੈਕਲਾਮੇਸ਼ਨ ਪ੍ਰਤੀਯੋਗਿਤਾ ਵਿੱਚ ਬਹੁਤ ਸਾਰੇ ਸਕੂਲਾਂ ਨੇ ਭਾਗ ਲਿਆ ।

ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸੀਨੀਅਰ ਵਰਗ ‘ਚ ਹਿੱਸਾ ਲੈਂਦਿਆਂ ਬਾਰਵੀਂਂ ਜਮਾਤ ਸਾਇੰਸ ਦੀ ਵਿਦਿਆਰਥਣ ਆਂਚਲਪ੍ਰੀਤ ਕੌਰ ਪਹਿਲਾ ਸਥਾਨ ਹਾਸਲ ਕਰਨ ਵਿੱਚ ਸਫਲ ਰਹੀ ਅਤੇ ਜੂਨੀਅਰ ਵਰਗ ‘ਚ ਸ਼ਿਰਕਤ ਕਰਦਿਆਂ ਅੱਠਵੀ ਜਮਾਤ ਦੀ ਵਿਦਿਆਰਥਣ ਨਵਨੀਤ ਕੌਰ ਕੰਸੋਲੇਸ਼ਨ ਪ੍ਰਾਈਜ਼ ਹਾਸਲ ਕਰਨ ਵਿਚ ਸਫਲ ਹੋਈ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਨੇ ਹੋਣਹਾਰ ਵਿਦਿਆਰਥਣਾਂ ਦੀ ਭਰਪੂਰ ਪ੍ਰਸੰਸਾ ਕੀਤੀ ਅਤੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਇਸ ਉਪਲਬਦੀ ‘ਤੇ ਵਧਾਈ ਦਿੱਤੀ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਕਾਰਾਤਮਕ ਸੋਚ
Next article” ਮੋਹ-ਮਾਇਆ “