ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੇ ਹਾਸਲ ਕੀਤਾ ਬੈਸਟ ਇਨ ਅਕੈਡਮਿਕ ਅਚੀਵਮੈਂਟ ਐਵਾਰਡ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਚੰਡੀਗੜ੍ਹ ਯੂਨੀਵਰਸਿਟੀ ਵਿਖੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਵੱਲੋਂ ਐਫ ਏ ਪੀ ਨੈਸ਼ਨਲ ਅਵਾਰਡ 2022 ਦਾ ਆਯੋਜਨ ਕੀਤਾ ਗਿਆ ।ਜਿਸ ਵਿਚ ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੂੰ ਬੈਸਟ ਇਨ ਅਕੈਡਮਿਕ ਅਚੀਵਮੈਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ, ਕਿਉਂਕਿ ਸਕੂਲ ਦੇ 2 ਵਿਦਿਆਰਥੀ ਦਸਵੀਂ ਅਤੇ ਬਾਰਵੀਂ ਦੀ ਬੋਰਡ ਦੀ ਪ੍ਰੀਖਿਆ ਵਿਚੋਂ ਕਪੂਰਥਲਾ ਜਿਲੇ ਵਿਚੋਂ ਪਹਿਲੇ ਨੰਬਰ ‘ਤੇ ਰਹੇ ਸਨ ਅਤੇ ਸਕੂਲ ਦਾ ਰਿਜਲਟ ਵੀ 100 ਪ੍ਰਤੀਸ਼ਤ ਰਿਹਾ ਸੀ । ਇਸ ਅਵਾਰਡ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਜਿੱਥੇ ਖ਼ੁਸ਼ੀ ਦੀ ਲਹਿਰ ਲਿਆਂਦੀ ਹੈ, ਓਥੇ ਹੋਰ ਮਿਹਨਤ ਕਰਨ ਦਾ ਉਤਸ਼ਾਹ ਭਰ ਦਿੱਤਾ ਹੈ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਗਾ ਨੇ ਸਮੂਹ ਸਟਾਫ ਮੈਂਬਰਾ ਨੂੰ ਇਸ ਉਪਲਬਦੀ ‘ਤੇ ਵਧਾਈ ਦਿੱਤੀ ਹੈ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਆਪ ਆਗੂ ਗੁਰਪਾਲ ਇੰਡੀਅਨ ਤੇ ਲਲਿਤ ਸਕਲਾਨੀ ਨੇ ਕੀਤੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ
Next articleਗਊਸਾਲਾ/ ਬਿਰਧ ਆਸਰਮ