ਕਪੂਰਥਲਾ, (ਸਮਾਜ ਵੀਕਲੀ) , ( ਕੌੜਾ ) – ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪ੍ਰਿੰਸੀਪਲ ਰੇਨੂ ਅਰੋੜਾ ਦੀ ਅਗਵਾਈ ਵਿਚ ਵਿਦਿਆਰਥੀ ਕੌਂਸਲ ਕਮੇਟੀ ਦੀ ਚੋਣ ਅਤੇ ਸੋਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਬਤੌਰ ਮੁੱਖ ਮਹਿਮਾਨ ਵਜੋਂ ਸਮਾਗਮ ਵਿੱਚ ਸ਼ਾਮਲ ਹੋਏ। ਸਕੂਲ ਪ੍ਰਿੰਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਦੇ ਨਾਲ ਕੀਤੀ ਗਈ। ਇਸ ਦੌਰਾਨ ਨਵੇਂ ਵਿੱਦਿਅਕ ਸੈਸ਼ਨ 2024 -25 ਵਾਸਤੇ ਵਿਦਿਆਰਥੀ ਕੌਂਸਲ ਕਮੇਟੀ ਦੀ ਚੋਣ ਕੀਤੀ ਗਈ ਅਤੇ ਇਸ ਕਮੇਟੀ ਨੇ ਸੋਹੁੰ ਚੁੱਕ ਕੇ ਪ੍ਰਣ ਕੀਤਾ ਕਿ ਉਹ ਸਕੂਲ ਦੇ ਪ੍ਰਤੀ ਹਮੇਸ਼ਾ ਇਮਾਨਦਾਰ ਰਹਿਣਗੇ । ਨਵੀਂ ਚੁਣੀ ਗਈ ਕੌਂਸਲ ਕਮੇਟੀ ‘ਚ ਤਰੁਨਪ੍ਰੀਤ ਸਿੰਘ ਹੈੱਡ ਬੁਆਏ ਅਤੇ ਗੁੁੁਲਸ਼ਨਪ੍ਰੀਤ ਕੌਰ ਨੂੰ ਹੈੱਡ ਗਰਲ ਚੁਣੇ ਗਏ । ਵੰਸ਼ਦੀਪ ਵਾਇਸ ਹੈੱਡ ਬੁਆਏ ਅਤੇ ਤਰਨਪ੍ਰੀਤ ਕੌਰ ਨੂੰ ਵਾਈਸ ਹੈੱਡ ਗਰਲ ਚੁਣਿਆ ਗਿਆ। ਇਸੇ ਤਰ੍ਹਾਂ ਦਿਲਜੋਤ ਸਿੰਘ ਅਤੇ ਸ਼ੁੁਭਨੀਤ ਕੌਰ ਨੂੰ ਅਨੁਸ਼ਾਸਨ ਕਪਤਾਨ ਵਜੋਂ ਚੁਣਿਆ ਗਿਆ। ਪਲਕਪ੍ਰੀਤ ਕੌਰ ਐਕਟੀਵਿਟੀ ਕਪਤਾਨ ਅਤੇ ਐਸ਼ਮੀਨ ਕੌਰ ਨੂੰ ਵਾਇਸ ਐਕਟੀਵਿਟੀ ਕਪਤਾਨ ਦੇ ਰੂਪ ਵਿੱਚ ਚੁਣਿਆ ਗਿਆ। ਇਸੇ ਤਰ੍ਹਾਂ ਹੀ ਗੁੁਰਪਾਲ ਸਿੰਘ ਅਤੇ ਸੰਦੀਪ ਕੌਰ ਨੂੰ ਸਪੋਰਟਸ ਕੈਪਟਨ, ਜਸ਼ਨਪ੍ਰੀਤ ਸਿੰਘ ਅਤੇ ਸਿਮਰਨਪ੍ਰੀਤ ਕੌਰ ਨੂੰ ਵਾਈਸ ਸਪੋਰਟਸ ਕੈਪਟਨ ਵਜੋਂ ਚੁਣਿਆ ਗਿਆ। ਇਸ ਦੌਰਾਨ ਸਕੂਲ ਦੇ ਚਾਰੇ ਹਾਊਸ ਹਾਊਸ ਕੈਪਟਨ ਦੀ ਵੀ ਚੌਣ ਕੀਤੀ ਗਈ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਨੇ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਨ ਅਤੇ ਖੇਡਣ ਦਾ ਸੁਨੇਹਾ ਦਿੱਤਾ। ਪ੍ਰਿੰਸੀਪਲ ਰੇਨੂੰ ਅਰੋੜਾ ਨੇ ਕੌਂਸਲ ਕਮੇਟੀ ਨੂੰ ਆਪਣੀ ਜਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ, ਅੱਗੇ ਵਧਣ ਦਾ ਆਸ਼ੀਰਵਾਦ ਦੇ ਕੇ ਸਮਾਗਮ ਦੀ ਸਮਾਪਤੀ ਕੀਤੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly