ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਕੇ ਜੀ ਵਿੰਗ ‘ਚ ਐਕਟੀਵਿਟੀ ਕਰਵਾਈ

ਕਪੂਰਥਲਾ, (ਸਮਾਜ ਵੀਕਲੀ) ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੌਂਗਾ ਦੀ ਅਗਵਾਈ ਵਿਚ ਕੇ ਜੀ ਵਿੰਗ ‘ਚ ਵਿਦਿਆਰਥੀਆਂ ਲਈ ਵਧੀਆ ਸਪਰਸ਼ ਅਤੇ ਮਾੜੇ ਸਪਰਸ਼ ਸਬੰਧੀ ਐਕਟੀਵਿਟੀ ਕਰਵਾਈ ਗਈ । ਜਿਸ ਵਿੱਚ ਵਿਦਿਆਰਥੀਆਂ ਨੂੰ ਉਨਾਂ ਦੇ ਬਾਡੀ ਪਾਰਟਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ, ਕਿ ਕਿਸ ਬੋਡੀ ਪਾਰਟ ਦਾ ਸਪਰਸ਼ ਵਧੀਆ ਹੁੰਦਾ ਹੈ ਅਤੇ ਕਿਸ ਬਾਡੀ ਪਾਰਟ ਦਾ ਸਪਰਸ਼ ਮਾੜੇ ਇਰਾਦੇ ਨਾਲ ਕੀਤਾ ਜਾਂਦਾ ਹੈ । ਇਸ ਮੌਕੇ ਬੋਲਦਿਆਂ ਸਕੂਲ ਦੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਗਾ ਨੇ ਕਿਹਾ ਕਿ ਅੱਜ ਕੱਲ ਦੇ ਮਾਹੌਲ ਵਿੱਚ ਸਾਰੇ ਹੀ ਵਿਦਿਆਰਥੀਆਂ, ਵਿਸ਼ੇਸ਼ ਤੌਰ ‘ਤੇ ਛੋਟੇ ਬੱਚਿਆਂ ਨੂੰ ਇਸ ਸਬੰਧੀ ਜਾਗਰੂਕ ਹੋਣਾ ਬਹੁਤ ਜਰੂਰੀ ਹੈ ਤਾਂ ਜੋ ਲੜਕੀਆਂ ਅਤੇ ਲੜਕਿਆਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਿਆ ਜਾ ਸਕੇ । ਇਸ ਮੌਕੇ ਮੈਡਮ ਲਵਿਤਾ, ਕੁਲਵਿੰਦਰ ਕੌਰ ਆਦਿ ਸਟਾਫ਼ ਮੈਂਬਰ ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਯੂਥ ਭਾਜਪਾ 13 ਨੂੰ ਕੱਢੇਗੀ ਤਿਰੰਗਾ ਯਾਤਰਾ
Next articleਮਮਤਾ ਬਜਾਜ ਨੇ ਜਿਲ੍ਹਾ ਸਿੱਖਿਆ ਅਫ਼ਸਰ ( ਐਲੀਮੈਂਟਰੀ) ਕਪੂਰਥਲਾ ਦਾ ਅਹੁਦਾ ਸੰਭਾਲਿਆ