ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਆਜ਼ਾਦੀ ਦਿਹਾੜਾ ਮਨਾਇਆ

ਕਪੂਰਥਲਾ, (ਸਮਾਜ ਵੀਕਲੀ)  ( ਕੌੜਾ ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੌਂਗਾ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ । ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਵਿਸ਼ੇਸ਼ ਤੌਰ ‘ਤੇ ਸਮਾਗਮ ਵਿੱਚ ਪਹੁੰਚੇ ਅਤੇ ਤਿਰੰਗਾ ਲਹਿਰਾ ਕੇ ਪ੍ਰੋਗਰਾਮ ਦਾ ਆਗਾਜ਼ ਕੀਤਾ । ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਕੋਰੀਓਗ੍ਰਾਫੀ ਆਦਿ ਆਈਟਮਾਂ ਵਿਚ ਰੰਗਿਆ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ । ਜਿਸ ਦਾ ਆਗਾਜ਼ ਸ਼ਬਦ ਗਾਇਨ ਰਾਹੀਂ ਕੀਤਾ ਗਿਆ |ਐਨ ਸੀ ਸੀ ਕੈਡਿਸ ਨੇ ਹੱਥਾਂ ਵਿੱਚ ਤਿਰੰਗਾ ਝੰਡਾ ਫੜ ਕੇ ਦੇਸ ਭਗਤੀ ਦੇ ਸਲੋਗਨ ਗਾਏ । ਸਕੂਲ ਦੇ ਜੂਨੀਅਰ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦਰਮਿਆਨ ਫਲੈਗ ਮੇਕਿੰਗ ਪ੍ਰਤਿਯੋਗਿਤਾ ਵੀ ਕਰਵਾਈ ਗਈ, ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਵੱਡੀ ਗਿਣਤੀ ਵਿੱਚ ਹਿੱਸਾ ਲਿਆ । ਸਮਾਗਮ ਦੇ ਅੰਤ ਵਿੱਚ ਇੰਜੀਨੀਅਰ ਹਨਿਆਮਤ ਕੌਰ ਅਤੇ ਪ੍ਰਿੰਸੀਪਲ ਪ੍ਰਭਦੀਪ ਕੌਰ ਮੋਂਗਾ ਨੇ ਸਮੂਹ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਅੰਤਰਰਾਸ਼ਟਰੀ ਸਮਾਗਮ ਦੌਰਾਨ ਮੈਡਮ ਰਜਨੀ ਧਰਮਾਣੀ ਤੇ ਵਿਦਿਆਰਥੀਆਂ ਦਾ ਹੋਇਆ ਸਨਮਾਨ
Next articleਮੈਡੀਕਲ ਕਾਲਜ਼ ਵਿੱਚ ਬਲਤਾਕਾਰ ਅਤੇ ਕਤਲ ਦਾ ਮਾਮਲਾ, ਸਿਵਲ ਹਸਪਤਾਲ ਮਾਨਸਾ ਵਿਖੇ ਮੈਡੀਕਲ ਸਟਾਫ ਵੱਲੋਂ ਜਬਰਦਸਤ ਧਰਨਾ, ਜਿਲ੍ਹੇ ਭਰ ਵਿੱਚ ਓ.ਪੀ.ਡੀ ਸੇਵਾਵਾਂ ਮੁਕੰਮਲ ਬੰਦ