ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਰੱਖੜੀ ਦਿਹਾੜਾ ਮਨਾਇਆ

ਕਪੂਰਥਲਾ, (ਸਮਾਜ ਵੀਕਲੀ)  ( ਕੌੜਾ )–  ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪ੍ਰਿੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਵਿਚ ਰੱਖੜੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਪ੍ਰੀ- ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਹਿੱਸਾ ਲਿਆ । ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਲਈ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਦੁਆਰਾ ਬਹੁਤ ਹੀ ਸੁੰਦਰ -ਸੁੰਦਰ ਰੱਖੜੀਆਂ ਬਣਾਈਆਂ ਗਈਆਂ । ਇਸ ਸਬੰਧੀ ਆਪਣੇ ਵਿਚਾਰ ਸਾਂਝੇ ਕਰਦਿਆਂ ਹੋਇਆਂਂ ਪ੍ਰਿੰਸੀਪਲ ਰੇਨੂੰ ਅਰੋੜਾ ਨੇ ਕਿਹਾ ਕਿ ਰੱਖੜੀ ਕੋਈ ਕੱਚਾ ਧਾਗਾ ਨਹੀਂ ਹੈ ਬਲਕਿ ਇਹ ਭੈਣ ਅਤੇ ਭਰਾ ਦੇ ਪਿਆਰ ਦਾ ਪ੍ਤੀਕ ਹੈ ਅਤੇ ਕਦੇ ਨਾ ਟੁੱਟਣ ਵਾਲਾ ਰਿਸ਼ਤਾ ਹੈ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ, ਡਾਇਰੈਕਟਰ ਸਕੂਲ ਇੰਜਨੀਅਰ ਹਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਵੀ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ ਦਿਤੀਆਂ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਰੱਖੜੀ ਸਪੈਸ਼ਲ
Next articleਭਾਰਤੀ ਕਿਸਾਨ ਯੂਨੀਅਨ ਪੰਜਾਬ ਨਾਲ ਲੋਕ ਆਪ ਮੁਹਾਰੇ ਜੁੜਨ ਲੱਗੇ ਹਰੇਕ ਨੂੰ ਦਿੱਤਾ ਜਾਵੇਗਾ ਬਣਦਾ ਸਤਿਕਾਰ -ਸੰਧੂ