ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਕਪੂਰਥਲਾ, (ਸਮਾਜ ਵੀਕਲੀ)  ( ਕੌੜਾ ) ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੌਂਗਾ ਦੀ ਅਗਵਾਈ ਵਿਚ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਸਕੂਲ ਵਿੱਚ ਸਪੈਸ਼ਲ ਅਸੈਂਬਲੀ ਕਰਵਾਈ ਗਈ | ਪ੍ਰਿੰਸੀਪਲ ਮੌਂਗਾ ਨੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਕਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੰਦਿਆਂ ਕ੍ਰਿਸ਼ਨ ਜੀ ਦੇ ਜਨਮ ਨਾਲ ਸੰਬੰਧਿਤ ਬਾਲ ਲੀਲਾਵਾਂ ਤੇ ਚਾਨਣਾ ਪਾਇਆ । ਕੇ ਜੀ ਵਿੰਗ ਦੇ ਵਿਦਿਆਰਥੀ ਰਾਧਾ ਕ੍ਰਿਸ਼ਨ ਦੇ ਪਹਿਰਾਵੇ ‘ਚ ਸਮਾਗਮ ਵਿੱਚ ਸ਼ਾਮਲ ਹੋਏ, ਜੋ ਖਿੱਚ ਦਾ ਕੇਂਦਰ ਬਣੇ ਰਹੇ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਨੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਟੂਟੀਆਂ ਵਿੱਚ ਗੰਦਾ ਪਾਣੀ ਆਉਣ ਕਾਰਣ ਪੂੱਡਾ ਨਿਵਾਸੀਆਂ ਵਿੱਚ ਭਾਰੀ ਰੋਸ, ਵਿਭਾਗ ਕੁੰਭਕਰਨੀ ਨੀਂਦ ਸੁੱਤਾ, ਸੀਵਰੇਜ ਦਾ ਵੀ ਬੁਰਾ ਹਾਲ
Next article“ਐਮਰਜੈਂਸੀ” ਫਿਲਮ ਸਿੱਖਾਂ ਦੀ ਕਿਰਦਾਰ ਤੇ ਹਮਲਾ -ਪੀ ਕੇ ਯੂ (ਬਾਗ਼ੀ)