ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੇ ਜ਼ਿਲ੍ਹਾ ਪੱਧਰ ‘ਤੇ ਖੇਡਾਂ ‘ਚ ਮੱਲਾਂ ਮਾਰੀਆਂ

ਕਪੂਰਥਲਾ, (ਸਮਾਜ ਵੀਕਲੀ)  ( ਕੌੜਾ ) ਜ਼ਿਲਾ ਪੱਧਰ ‘ਤੇ ਚੱਲ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲੈਂਦਿਆਂ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ ਸੀ ਐਫ ਦੇ ਵਿਦਿਆਰਥੀ ਬਹੁਤ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਵੱਡੀਆਂ ਮੱਲਾਂ ਮਾਰਨ ਵਿਚ ਕਾਮਯਾਬ ਰਹੇ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਲੜਕੀਆਂ ਦੀ ਵਾਲੀਬਾਲ ਅੰਡਰ 17 ਅਤੇ ਅੰਡਰ 19 ਟੀਮ ਨੇ ਜ਼ਿਲਾ ਪੱਧਰ ‘ਤੇ ਪਹਿਲਾ ਸਥਾਨ ਹਾਸਲ ਕੀਤਾ ਹੈ । ਇਸੇ ਤਰ੍ਹਾਂ ਹੀ ਖੋ- ਖੋ ਅੰਡਰ 17 ਦੀ ਟੀਮ ਨੇ ਵੀ ਪਹਿਲਾ ਸਥਾਨ ਹਾਸਲ ਕੀਤਾ । ਇੱਕ ਸੰਖੇਪ ਸਮਾਗਮ ਰਾਹੀਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਜੇਤੂ ਖਿਡਾਰੀਆਂ ਅਤੇ ਸਟਾਫ ਨੂੰ ਇਸ ਸਫਲਤਾ ‘ਤੇ ਵਧਾਈ ਦਿੱਤੀ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅੱਲ੍ਹਾ ਦਿੱਤਾ ਸਕੂਲ ਵਿਖੇ ਪ੍ਰੀ ਪ੍ਰਾਇਮਰੀ ਜਮਾਤ ਵਿੱਚ ਪੜ੍ਹਦੇ ਬੱਚਿਆਂ ਨੂੰ ਸਕੂਲ ਬੈਗ ਤੇ ਸਟੇਸ਼ਨਰੀ ਕਿੱਟ ਵੰਡੀ ਗਈ
Next article18ਵਾਂ ਇਨਕਲਾਬੀ ਨਾਟਕ ਮੇਲਾ ਆਰ ਸੀ ਐੱਫ ਵਿਖੇ ਅੱਜ