ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਵਾਤਾਵਰਨ ਦਿਵਸ ਮਨਾਇਆ

ਕਪੂਰਥਲਾ, (ਸਮਾਜ ਵੀਕਲੀ)( ਕੌੜਾ ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਆਨਲਾਈਨ ਵਾਤਾਵਰਨ ਦਿਵਸ ਮਨਾਇਆ ਗਿਆ । ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਰੁੱਖਾਂ ਨਾਲ ਹੀ ਸਾਡਾ ਜੀਵਨ ਹੈ, ਜੇਕਰ ਧਰਤੀ ਤੇ ਰੁੱਖ ਨਹੀਂ ਰਹਿਣਗੇ ਤਾਂ ਨਾ ਸਾਨੂੰ ਸ਼ੁੱਧ ਵਾਤਾਵਰਨ ਮਿਲੇਗਾ ਅਤੇ ਨਾ ਹੀ ਪਾਣੀ । ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੇ ਆਸ ਪਾਸ ਖਾਲੀ ਥਾਵਾਂ ਤੇ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ।ਸਕੂਲ ਦੇ ਵਿਦਿਆਰਥੀਆਂ ਨੇ ਪੌਦੇ ਲਗਾਉਦੇ ਹੋਏ ਵੱਧ ਚੜ੍ਹ ਕੇ ਇਸ ਲਹਿਰ ਵਿਚ ਹਿੱਸਾ ਲਿਆ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਮਲਿੰਗੀ ਵਿਆਹ ਕੁਦਰਤੀ ਬਨਾਮ ਗੈਰ ਕੁਦਰਤੀ
Next articleਲੋਕ ਸਭਾ ਦੇ ਨਤੀਜਿਆਂ ਨੇ ਕਈਆਂ ਨੂੰ ਕੀਤਾ ਹੈਰਾਨ ਤੇ ਕਈਆਂ ਨੂੰ ਪ੍ਰੇਸ਼ਾਨ