ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਕੁਇਜ਼ ਮੁਕਾਬਲੇ ‘ਚ ਸ਼ਾਨਦਾਰ ਪ੍ਰਦਰਸ਼ਨ

ਕਪੂਰਥਲਾ, (ਸਮਾਜ ਵੀਕਲੀ) ( ਕੌੜਾ ) ਭਾਸ਼ਾ ਵਿਭਾਗ ਪੰਜਾਬ ਵੱਲੋਂ ਅਨੰਦ ਪਬਲਿਕ ਸਕੂਲ ਕਪੂਰਥਲਾ ਵਿਖੇ ਕੁਇਜ਼ ਮੁਕਾਬਲੇ ਕਰਵਾਏ ਗਏ । ਜਿਸ ਵਿੱਚ ਇਲਾਕੇ ਦੇ 50 ਸਕੂਲਾਂ ਦੇ ਲਗਭਗ 170 ਵਿਦਿਆਰਥੀਆਂ ਨੇ ਭਾਗ ਲਿਆ । ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਸਥਿਤ ਰੇਲ ਕੋਚ ਫੈਕਟਰੀ ਦੇ ਵਿਦਿਆਰਥੀਆਂ ਨੇ ਵੀ ਇਸ ਮੁਕਾਬਲੇ ਵਿੱਚ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ । ਸਕੂਲ ਦੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਦੱਸਿਆ ਕਿ ਅੱਠਵੀਂ ਜਮਾਤ ਦੇ ਵਿਦਿਆਰਥੀ ਗੁਰਦਿਤ ਸਿੰਘ ਨੇ ਇਸ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਆਪਣਾ ਅਤੇ ਸਕੂਲ ਦਾ ਨਾਂਂ ਰੌਸ਼ਨ ਕੀਤਾ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ  ਇੰਜੀਨੀਅਰ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਮੋਂਗਾ ਨੇ ਹੋਣਹਾਰ ਵਿਦਿਆਰਥੀ ਅਤੇ ਸਟਾਫ ਮੈਂਬਰਾਂ ਨੂੰ ਇਸ ਉਪਲਬਧੀ ‘ਤੇ ਵਧਾਈ ਦਿੱਤੀ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleSupreme Court’s Decision on SC-ST Sub-Classification is Against the Thoughts of Dr. Ambedkar
Next articleਦੁਸਾਂਝ ਕਲਾਂ ਵਿਖੇ ਤਰਕਸ਼ੀਲ ਸੁਸਾਇਟੀ ਵਲੋਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਲਈ