ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਫਾਦਰ ਡੇ ਮਨਾਇਆ

ਕਪੂਰਥਲਾ, (ਸਮਾਜ ਵੀਕਲੀ) ( ਕੌੜਾ ) – ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਵਿਚ ਆਨਲਾਈਨ ਫਾਦਰ ਡੇ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਪਿਤਾ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕਰਨ ਦੇ ਲਈ ਕਾਰਡ ਮੇਕਿੰਗ ਅਤੇ ਕਵਿਤਾਵਾਂ ਆਦਿ ਗਤੀਵਿਧੀਆਂ ਨੂੰ ਆਨਲਾਈਨ ਸਾਂਝਾ ਕੀਤਾ ਗਿਆ। ਇਸ ਸਬੰਧੀ ਆਪਣੇ ਵਿਚਾਰ ਸਾਂਝੇ ਕਰਦਿਆਂ ਪ੍ਰਿੰਸੀਪਲ ਰੇਨੂ ਅਰੋੜਾ ਨੇ ਕਿਹਾ ਕਿ ਹਰ ਇੱਕ ਦੀ ਜ਼ਿੰਦਗੀ ਵਿੱਚ ਪਿਤਾ ਦੀ ਸਭ ਤੋਂ ਮਹੱਤਵਪੂਰਨ ਭੂਮਿਕਾ ਹੁੰਦੀ ਹੈ। ਬੱਚਿਆਂ ਦੇ ਸੁਪਨਿਆਂ ਤੇ ਇਛਾਵਾਂ ਦੀ ਪੂਰਤੀ ਕਰਨ ਵਿੱਚ ਪਿਤਾ ਦਾ ਵੱਡਾ ਯੋਗਦਾਨ ਹੈ ਅਤੇ ਕਿਸੇ ਵੀ ਮੁਸ਼ਕਿਲ ਜਾਂ ਪਰੇਸ਼ਾਨੀ ਵਿੱਚ ਪਿਤਾ ਆਪਣੇ ਬੱਚਿਆਂ ਦਾ ਸਾਥ ਨਹੀਂ ਛੱਡਦਾ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਰੇਨੂ ਅਰੋੜਾ ਨੇ ਸਮੂਹ ਵਿਦਿਆਰਥੀਆਂ ਨੂੰ ਆਪਣੇ ਮਾਤਾ ਪਿਤਾ ਦਾ ਸਨਮਾਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਫਾਦਰ ਡੇ ਦੀਆਂ ਮੁਬਾਰਕਾਂ ਦਿੱਤੀਆਂ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਖਾਲਸਾ ਏਡ ਵੱਲੋਂ ਬਿਆਸ ਦਰਿਆ ਦੇ ਬੰਨ੍ਹ ਨੂੰ ਮੁੜ ਤੋ ਬੰਨ੍ਹਣ ਦੀ ਸੇਵਾ ਸ਼ੁਰੂ ,16 ਪਿੰਡਾਂ ਦੇ ਲੋਕਾਂ ਨੂੰ ਸਿੱਧੇ ਤੌਰ ਦੇ ਹੋਵੇਗਾ ਫਾਇਦਾ – ਭਾਈ ਦਵਿੰਦਰਜੀਤ ਸਿੰਘ
Next articleਓਲੰਪੀਅਨ ਪ੍ਰਿੰਸੀਪਲ ਸਿੰਘ ਹਾਕੀ ਫੈਸਟੀਵਲ ਦਾ ਸੱਤਵਾਂ ਦਿਨ,ਜੂਨੀਅਰ ਵਰਗ ਵਿੱਚ ਚਚਰਾੜੀ ਅਤੇ ਏਕ ਨੂਰ ਅਕੈਡਮੀ, ਸੀਨੀਅਰ ਵਰਗ ਵਿੱਚ ਮੋਗਾ ਅਤੇ ਤੇਹਿੰਗ ਕਲੱਬ ਸੈਮੀ ਫਾਈਨਲ ਵਿੱਚ ਪੁੱਜੇ