ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਟੈਲੈਂਟ ਹੰਟ ਕਰਵਾਇਆ

ਕਪੂਰਥਲਾ, (ਸਮਾਜ ਵੀਕਲੀ)  ( ਕੌੜਾ )–  ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਪ੍ਰਿੰਸੀਪਲ ਰੇਨੂ ਅਰੋੜਾ ਦੀ ਅਗਵਾਈ ਵਿਚ ਪਹਿਲੀ ਤੋਂ ਬਾਰਵੀਂ ਜਮਾਤ ਦੇ ਨਵੇਂ  ਵਿਦਿਆਰਥੀਆਂ ਲਈ ਟੈਲੈਂਟ ਹੰਟ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨਵੇਂ ਵਿਦਿਆਰਥੀਆਂ ਵਿੱਚ ਛੁਪੀ ਪ੍ਰਤਿਭਾ ਨੂੰ ਖੋਜਣਾ ਤੇ ਉਨ੍ਹਾਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਨਾ ਸੀ । ਇਸ ਦੌਰਾਨ ਵਿਦਿਆਰਥੀਆਂ ਗੀਤ, ਕਵਿਤਾ, ਡਾਂਸ, ਗਿੱਧਾ, ਭੰਗੜਾ ਆਰਟ ਆਦਿ ਗਤੀਵਿਧੀਆਂ ਵਿਚ ਹਿੱਸਾ ਲਿਆ । ਵਿਦਿਆਰਥੀਆਂ ਬਹੁਤ ਹੀ ਪ੍ਰਭਾਵਸ਼ਾਲੀ ਤਰੀਕੇ ਨਾਲ ਆਪਣੀ ਪ੍ਰਤਿਭਾ ਨੂੰ ਪੇਸ਼ ਕੀਤਾ । ਪ੍ਰਿੰਸੀਪਲ ਰੇੇਨੂੰ ਅਰੋੜਾ ਨੇ ਟੇਲੈਂਟ ਹੰਟ ਵਿੱਚ ਹਿੱਸਾ ਲੈਣ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਸਮਾਗਮ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰਸੰਸਾ ਕੀਤੀ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਯੂਥ ਭਾਜਪਾ ਨੇ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ
Next articleਮੋਮਬੱਤੀ ਤੇ ਪਿਤਾ