ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਧਾਰਮਿਕ ਸਮਾਗਮ

ਕਪੂਰਥਲਾ,(ਸਮਾਜ ਵੀਕਲੀ) ( ਕੌੜਾ )–  ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਦੇਖ ਰੇਖ ਵਿੱਚ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਕ੍ਰਿਸ਼ਨ ਜੀ ਦੇ ਜਨਮ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਸਮਾਗਮ ਦਾ ਆਗਾਜ਼ ਵਿਦਿਆਰਥੀਆਂ ਸ਼ਬਦ ਗਾਇਨ ਰਾਹੀਂ ਕੀਤਾ । ਸੱਤਵੀਂ ਜਮਾਤ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਸੰਖੇਪ ਸ਼ਬਦਾਂ ਰਾਹੀਂ ਗੁਰੂ ਜੀ ਦੇ ਜੀਵਨ ਸੰਬੰਧੀ ਚਾਨਣਾ ਪਾਇਆ । ਇਸ ਦੌਰਾਨ ਵਿਦਿਆਰਥੀਆਂ ਦਰਮਿਆਨ ਸ੍ਰੀ ਗੁਰੂ ਹਰਕ੍ਰਿਸ਼ਨ ਜੀ ਦੇ ਜੀਵਨ ਨਾਲ ਸੰਬੰਧਿਤ ਪ੍ਰਤੀਯੋਗਤਾ ਵੀ ਕਰਵਾਈ ਗਈ। ਉਪਰੰਤ ਵਿਦਿਆਰਥੀਆਂ ਵਿੱਚ ਪ੍ਰਸ਼ਾਦ ਵੰਡਿਆ ਗਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਗੁਰੂ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleKey Issues Pending in Haryana Assembly Elections (2024): An Analysis
Next articleਬੀਏ ਭਾਗ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ