ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਨੈਤਿਕ ਕਦਰਾਂ ਕੀਮਤਾਂ ਸਬੰਧੀ ਸੈਮੀਨਾਰ

ਕਪੂਰਥਲਾ, (ਸਮਾਜ ਵੀਕਲੀ)  ( ਕੌੜਾ)–  ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪ੍ਰਿੰਸੀਪਲ ਰੇਨੂ ਅਰੋੜਾ ਦੀ ਅਗਵਾਈ ਵਿਚ ਛੇਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ “ਵਿਦਿਆਰਥੀ ਅਤੇ ਨੈਤਿਕ ਕਦਰਾਂ- ਕੀਮਤਾਂ “ਤੇ ਆਧਾਰਿਤ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਮਨਜੀਤ ਸਿੰਘ ਸਮਾਗਮ ਵਿਚ ਮੁੱਖ ਬੁਲਾਰੇ ਵੱਜੋਂ ਸ਼ਾਮਲ ਹੋਏ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਵਿਦਿਆਰਥੀਆਂ ਨਾਲ ਆਪਣੇ ਅਣਮੁੱਲੇ ਵਿਚਾਰ ਸਾਂਝੇ ਕਰਦਿਆਂ ਹੋਇਆ ਕਿਹਾ ਕਿ ਨੈਤਿਕ ਕਦਰਾਂ ਕੀਮਤਾਂ ਮੁੱਢ ਕਦੀਮ ਤੋਂ ਹੀ ਇਨਸਾਨ ਦੀ ਜ਼ਿੰਦਗੀ ਦਾ ਇੱਕ ਅਹਿਮ ਹਿੱਸਾ ਰਹੀਆਂ ਹਨ। ਜੋ ਕਿ ਅੱਜ ਕੱਲ ਦੀ ਭੱਜ ਦੌੜ ਦੀ ਜ਼ਿੰਦਗੀ ਵਿੱਚ ਪਿੱਛੇ ਛੁੱਟ ਗਈਆਂ ਹਨ । ਉਨ੍ਹਾਂ ਇਹਨਾਂ ਨੈਤਿਕ ਕਦਰਾਂ ਕੀਮਤਾਂ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਦੇ ਨਾਲ ਨਾਲ ਇਹ ਵੀ ਦੱਸਿਆ ਕਿ ਅਸੀਂ ਕਿਸ ਤਰ੍ਹਾਂ ਇਕਾਗਰਤਾ ਦੇ ਨਾਲ ਆਪਣੇ ਅੰਦਰ ਬੈਠੇ ਪਰਮਾਤਮਾ ਨੂੰ ਮਿਲ ਸਕਦੇ ਹਾਂ ਅਤੇ ਆਪਣੇ ਅੰਦਰ ਛੁਪੇ ਖਜ਼ਾਨੇ ਨੂੰ ਲੱਭ ਕੇ ਅਮੀਰ ਹੋ ਸਕਦੇ ਹਾਂ ਤੇ ਮਨ ਦੀ ਇਸੇ ਇਕਾਗਰਤਾ ਨਾਲ ਆਪਣੇ ਮਿੱਥੇ ਹੋਏ ਟੀਚਿਆਂ ਦੀ ਪਾ੍ਪਤੀ ਕਰ ਸਕਦੇੇ ਹਾਂ । ਉਨ੍ਹਾਂ ਕਿਹਾ ਕਿ ਅਸੀਂ ਆਪਣੇ ਆਪ ਦੀ ਪਛਾਣ ਕਰਕੇ ਆਪਣੀ ਜ਼ਿੰਦਗੀ ਦੀ ਹਰ ਅਸੰਭਵ ਚੀਜ਼ ਨੂੰ ਸੰਭਵ ਕਰ ਸਕਦੇ ਹਾਂ। ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਸਹੀ ਕੈਰੀਅਰ ਚੋਣ ਕਰਨ ਬਾਰੇ ਅਤੇ ਉਚੇਰੀ ਪੜ੍ਹਾਈ ਦੇ ਲਈ ਸਕਾਲਰਸ਼ਿਪ ਕਿਵੇਂ ਪ੍ਰਾਪਤ ਕਰੀਏ, ਉਸ ਬਾਰੇ ਵੀ ਜਾਣਕਾਰੀ ਦਿੱਤੀ। ਪਿ੍ੰਸੀਪਲ ਰੇਨੂੰ ਅਰੋੜਾ ਅਤੇ ਸਟਾਫ ਮੈਂਬਰਾਂ ਵੱਲੋਂ ਮਨਜੀਤ ਸਿੰਘ ਦੁਆਰਾ ਆਪਣੇ ਅਣਮੁੱਲੇ ਵਿਚਾਰਾਂ ਨਾਲ ਵਿਦਿਆਰਥੀਆਂ ਨੂੰ ਸਹੀ ਜੀਵਨ ਸੇਧ ਦੇਣ ‘ਤੇ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਵੀ ਵਿਦਿਆਰਥੀਆਂ ਨੂੰ ਆਪਣੀਆਂ ਨੈਤਿਕ ਕਦਰਾਂ-ਕੀਮਤਾ ਨੂੰ ਯਾਦ ਰੱਖਣ ਦੇ ਨਾਲ ਨਾਲ ਪੂਰੀ ਇਕਾਗਰਤਾ ਨਾਲ ਮਿਹਨਤ  ਤੇ ਲਗਨ ਨਾਲ ਪੜਾਈ ਕਰਨ ਅਤੇ ਮਿਥੇ ਗਏ ਟੀਚਿਆਂ ਦੀ ਪਾ੍ਪਤੀ ਦਾ ਸੁਨੇਹਾ ਦਿੱਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸੈਦਪੁਰ ਸਕੂਲ ਵਿੱਚ ਚੱਲ ਰਹੇ ਖੇਡ ਕੈਂਪ ਦੌਰਾਨ ਪ੍ਰਵਾਸੀ ਭਾਰਤੀ ਅਵਤਾਰ ਸਿੰਘ ਆਸਟਰੀਆ ਦੁਆਰਾ ਵਿੱਤੀ ਸਹਾਇਤਾ ਭੇਂਟ
Next articleਪ੍ਰਸਿੱਧ ਗੀਤਕਾਰ ਮੰਗਲ ਹਠੂਰ ਦੀ ਨਿਊਯਾਰਕ ਵਿੱਚ “ਟਿਕਾਣਾ ਕੋਈ ਨਾ” ਕਿਤਾਬ ਰਿਲੀਜ਼