ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਕੈਲੀਗ੍ਰਾਫੀ ਪ੍ਰਤੀਯੋਗਤਾ

ਕਪੂਰਥਲਾ,  (ਸਮਾਜ ਵੀਕਲੀ)  ( ਕੌੜਾ ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੌਂਗਾ ਦੀ ਅਗਵਾਈ ਵਿਚ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਦਰਮਿਆਨ ਕੈਲੀਗ੍ਰਾਫੀ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਪਹਿਲੀ ਤੋਂ ਤੀਸਰੀ ਜਮਾਤ ਦੇ ਵਿਦਿਆਰਥੀਆਂ ਵੱਡੀ ਗਿਣਤੀ ਵਿੱਚ ਹਿੱਸਾ । ਪਹਿਲੀ ਜਮਾਤ ਵਿੱਚੋਂ ਮਨਰਾਜਪ੍ਰੀਤ ਕੌਰ ਪਹਿਲੇ, ਮਨਇਮਰਤ ਕੌਰ ਦੂਜੇ ਅਤੇ ਗੁਰਵੰਸ਼ ਤੀਜੇ ਸਥਾਨ ‘ਤੇ ਰਿਹਾ । ਦੂਸਰੀ ਜਮਾਤ ‘ਚੋਂ ਮਾਨਸੀ ਪਹਿਲੇ, ਪ੍ਰੀਤ ਖਟਾਨਾ ਦੂਸਰੇ ਅਤੇ ਫਤਿਹ ਸਿੰਘ ਤੀਸਰੇ ਸਥਾਨ ‘ਤੇ ਰਿਹਾ । ਤੀਜੀ ਜਮਾਤ ‘ਚੋਂ ਅਰਸ਼ਦੀਪ ਕੌਰ ਪਹਿਲੇ, ਆਲੀਆ ਦੂਜੇ ਸਥਾਨ ਅਤੇ ਸਹਿਜਪ੍ਰੀਤ ਕੌਰ ਤੀਜੇ ਸਥਾਨ ‘ਤੇ ਰਿਹਾ । ਸਕੂਲ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੌਂਗਾ ਨੇ ਜੇਤੂ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਵਿਸ਼ਵ ਆਦੀਵਾਸੀ ਦਿਵਸ ‘ਤੇ ਬੈਪਟਿਸਟ ਚੈਰੀਟੇਬਲ ਸੁਸਾਇਟੀ ਨੇ ਪੌਦੇ ਲਗਾਏ
Next articleਕਾਂਗਰਸੀ ਆਗੂ ਸਲਮਾਨ ਖੁਰਸ਼ੀਦ ਮਾਨਸਿਕ ਤੌਰ ਤੋਂ ਦੀਵਾਲੀਆ ਹੋ ਚੁੱਕੇ ਹਨ – ਖੋਜੇਵਾਲ