ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਕਮੇਟੀ ਚ’ ਵੱਖ ਵੱਖ ਅਹੁਦਿਆਂ ਤੇ ਹੁੰਦੇ ਸਮੇਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਖੁਰਦ ਬੁਰਦ ਕਰ ਦਿੱਤੇ ਗਏ ਸਨ ਇਸ ਸਬੰਧੀ ਇੱਕ ਇਨਕੁਆਰੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਕਰਵਾਈ ਸੀ ਜਿਸ ਉੱਤੇ ਬਹੁਤ ਪ੍ਰਸ਼ਨ ਚਿੰਨ ਉੱਠ ਰਹੇ ਹਨ ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਆਡਿਟ ਕਰਨ ਵਾਲੇ ਸਤਿੰਦਰਪਾਲ ਸਿੰਘ ਕੋਹਲੀ ਨੇ ਆਪਣੇ ਸਪਸ਼ਟ ਬਿਆਨ ਵਿੱਚ ਜੋ ਕਿ ਰਿਪੋਰਟ ਵਿੱਚ ਦਰਜ ਹਨ ਚ’ ਕਿਹਾ ਕਿ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਸਬੰਧੀ ਆਪ ਕਦੀ ਵੀ ਆਡਿਟ ਨਹੀਂ ਕੀਤਾ ਦੇ ਗੰਭੀਰ ਮਸਲੇ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਆਗੂਆਂ ਈਮਾਨ ਸਿੰਘ ਮਾਨ ਉਪਕਾਰ ਸਿੰਘ ਸੰਧੂ ਹਰਪਾਲ ਸਿੰਘ ਬਲੇਅਰ ਦੀ ਅਗਵਾਈ ਹੇਠ ਅੰਮ੍ਰਿਤਸਰ ਵਿਖੇ “ਗੁਰੂ ਲਾਧੋ ਰੇ” ਦਿਹਾੜੇ ਉੱਤੇ 328 ਸਰੂਪਾਂ ਨੂੰ ਖੁਰਦ ਬੁਰਦ ਕਰਨ ਵਾਲੇ ਕਥਿਤ ਦੋਸ਼ੀਆਂ ਖਿਲਾਫ ਫੌਜਦਾਰੀ ਕੇਸ ਦਰਜ ਕਰਾਉਣ ਸਬੰਧੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਨੂੰ ਮੰਗ ਪੱਤਰ ਸੌਂਪਣ ਦੀ ਸਲਾਘਾ ਕਰਦਿਆਂ ਗੁਰਨਾਮ ਸਿੰਘ ਸਿੰਗੜੀਵਾਲਾ ਕੇਂਦਰੀ ਵਰਕਿੰਗ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕਿਹਾ ਕਿ ਦੋਸ਼ੀਆਂ ਖਿਲਾਫ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ ਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਅਤੇ ਹੇਠਲੀ ਸਕੱਤਰਿਤ ਦੇ ਅਹੁਦੇਦਾਰਾਂ ਦੀਆਂ ਅਣਗਹਿਲੀਆਂ ਅਤੇ ਕਤਾਈਆਂ ਨੂੰ ਫੜ ਕੇ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਸੀ ਅਤੇ ਪਤਾ ਕਰਨਾ ਚਾਹੀਦਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਕਿੱਥੇ ਬਿਰਾਜਮਾਨ ਹਨ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly