HOME ਮਿੱਠੜਾ ਕਾਲਜ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦਾ ਵਿਸ਼ੇਸ਼ ਦੌਰਾ

ਮਿੱਠੜਾ ਕਾਲਜ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦਾ ਵਿਸ਼ੇਸ਼ ਦੌਰਾ

3
ਕਪੂਰਥਲਾ,(ਸਮਾਜ ਵੀਕਲੀ)  (ਕੌੜਾ)– ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ ਆਉਂਦੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਵਿਖੇ ਮਾਣਯੋਗ ਉਪ-ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਜੀ ਦੀ ਯੋਗ ਰਹਿਨੁਮਾਈ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਵਿੱਚ ਕਾਲਜ ਦੇ 110 ਵਿਦਿਆਰਥੀਆ ਨੇ ਹਿੱਸਾ ਲਿਆ ਅਤੇ ਕੋਆਰਡੀਨੇਰ  ਡਾ. ਪਰਮਜੀਤ ਕੌਰ ਮੁਖੀ ਕਾਮਰਸ ਵਿਭਾਗ ਜੀ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਇਹ ਦੌਰਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿੱਚ ਆਯੋਜਿਤ ਤਿੰਨ ਰੋਜ਼ਾ ਫੁੱਲਾਂ ਦੀ ਪ੍ਰਦਰਸ਼ਨੀ ਵਿੱਚ ਭਾਗ ਲੈਣ ਦੇ ਮੰਤਵ ਨਾਲ ਕੀਤਾ ਗਿਆ। ਵਿਦਿਅਰਥੀਆਂ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਆਯੋਜਿਤ ਫੁੱਲਾਂ ਦੀ ਪ੍ਰਦਰਸ਼ਨੀ ਵੀ ਵੇਖੀ, ਜਿੱਥੇ ਵੱਖ-ਵੱਖ ਕਿਸਮ ਦੇ ਸੁੰਦਰ ਪੌਦੇ ਅਤੇ ਫੁੱਲਾਂ ਦੇ ਵਰਗੀਕਰਨ ਬਾਰੇ ਜਾਣਕਾਰੀ ਮਿਲੀ। ਇਸ ਦੌਰਾਨ, ਡੀਨ ਕਾਲਜਿਜ਼ ਵਿਕਾਸ ਕੌਂਸਲ ਡਾ. ਸਰੋਜ ਅਰੋੜਾ ਨਾਲ ਮੁਲਾਕਾਤ ਦੌਰਾਨ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਜੀ ਵੱਲੋਂ ਕਾਲਜ  ਵਿਖੇ ਸੁਚਾਰੂ ਢੰਗ ਨਾਲ ਚੱਲ ਰਹੀਆਂ ਗਤੀਵਿਧੀਆਂ ਦੀ ਜਾਣਕਾਰੀ ਕਾਮਰਸ ਵਿਭਾਗ ਦੇ ਮੁਖੀ ਡਾ. ਪਰਮਜੀਤ ਕੌਰ, ਸ. ਅਮਰਦੀਪ ਸਿੰਘ ਅਤੇ ਮੈਡਮ ਹਰਜਿੰਦਰ ਕੌਰ ਨੇ ਸਮੂਹਿਕ ਰੂਪ ਵਿੱਚ ਸਾਂਝੀ ਕੀਤੀ। ਡਾ. ਸਰੋਜ ਅਰੋੜਾ ਨੇ ਵਿਦਿਆਰਥੀਆਂ ਨੂੰ ਨੈਤਿਕ ਮੁੱਲਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਯੂਨੀਵਰਸਿਟੀ ਦੀ ਸ਼ੋਭਾ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀ ਲਾਇਬ੍ਰੇਰੀ ਦਾ ਦੌਰਾ ਕੀਤਾ, ਜਿੱਥੇ ਉਹਨਾਂ ਨੂੰ ਵਿਸ਼ੇਸ਼ ਗਾਈਡਾਂ ਵਲੋਂ ਲਾਇਬ੍ਰੇਰੀ ਦੀਆਂ ਸਹੂਲਤਾਂ ਅਤੇ ਪਾਠਨ ਸਮੱਗਰੀ ਬਾਰੇ ਜਾਣਕਾਰੀ ਦਿੱਤੀ।
ਇਸ ਉਪਰੰਤ ਵਿਦਿਆਰਥੀਆਂ ਨੂੰ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਲਿਜਾਇਆ ਗਿਆ , ਜਿੱਥੇ ਉਹਨਾਂ ਨੇ ਮੱਥਾ ਟੇਕਿਆ ਤੇ ਆਤਮਿਕ ਸ਼ਾਂਤੀ ਪ੍ਰਾਪਤ ਕੀਤੀ। ਇਹ ਦੌਰਾ ਵਿਦਿਆਰਥੀਆਂ ਲਈ ਬਹੁਤ ਹੀ ਸਿੱਖਣਯੋਗ ਅਤੇ ਨੈਤਿਕ, ਵਿਦਿਅਕ ਤੇ ਅਧਿਆਤਮਿਕ ਤੌਰ ਤੇ ਪ੍ਰੇਰਣਾਦਾਇਕ ਰਿਹਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਤੇ ਕੀਤੇ ਤਸ਼ੱਦਦ ਖਿਲਾਫ ਕਿਰਤੀ ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹੇ ਭਰ ਵਿੱਚ ਭਗਵੰਤ ਮਾਨ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਗਿਰਫਤਾਰ ਕੀਤੇ ਕਿਸਾਨਾਂ ਨੂੰ ਰਿਹਾ ਕਰਨ ਦੀ ਮੰਗ
Next articleਸ਼੍ਰੀ ਐਸ ਐਸ ਮਿਸ਼ਰ , ਜਨਰਲ ਮੈਨੇਜਰ, ਰੇਲ ਕੋਚ ਫੈਕਟਰੀ, ਕ ਰੇਲ ਮੰਤਰੀ ਰਾਜ ਭਾਸ਼ਾ ਮੈਡਲ ਨਾਲ ਸਨਮਾਨਿਤ