ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦਾ ਜੀ ਐਨ ਐਮ (ਤੀਜਾ ਸਾਲ) ਦਾ ਨਤੀਜਾ 100 ਫੀਸਦੀ

ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਜੀ ਐਨ ਐਮ (ਤੀਜਾ ਸਾਲ) ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਏ ਵਿਦਿਆਰਥੀ

ਅਮਰਦੀਪ ਕੌਰ ਨੇ 76 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ

ਬੰਗਾ :  (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾ) ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਜੀ.ਐਨ.ਐਮ (ਤੀਜਾ ਸਾਲ) ਕਲਾਸ ਦਾ ਫਾਈਨਲ ਨਤੀਜਾ 100% ਰਿਹਾ ਹੈ ਅਤੇ ਨਰਸਿੰਗ ਵਿਦਿਆਰਥਣ ਅਮਰਦੀਪ ਕੌਰ ਨੇ 76 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਹ ਜਾਣਕਾਰੀ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਦੱਸਿਆ ਕਿ ਕਾਲਜ ਦੇ ਨਰਸਿੰਗ ਵਿਦਿਆਰਥੀਆਂ ਵੱਲੋਂ ਆਪਣੀ ਸ਼ਾਨਾਮੱਤੀ ਰਵਾਇਤ ਨੂੰ ਕਾਇਮ ਰੱਖਦੇ ਹੋਏ ਜੀ ਐਨ ਐਮ (ਤੀਜਾ ਸਾਲ) ਬੈਚ 2021-2024 ਦੀ ਵਿਦਿਆਰਥਣ ਅਮਰਦੀਪ ਕੌਰ ਪੁੱਤਰੀ ਸ. ਸੁਖਦੇਵ ਸਿੰਘ-ਰਾਜਬੀਰ ਕੌਰ ਪਿੰਡ ਖੇੜਾ ਦੋਨਾ ਪਹਿਲੇ ਸਥਾਨ ਤੇ ਰਹੀ ਹੈ ਅਤੇ ਸਿਮਰਨਜੀਤ ਕੌਰ ਪੁੱਤਰੀ ਜਸਵਿੰਦਰ ਸਿੰਘ-ਹਰਜਿੰਦਰ ਕੌ੍ਰ ਜਾਫਰਪੁਰ ਨੇ 75 ਫੀਸਦੀ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਜਦ ਕਿ ਕੋਮਲ ਵਿਰਦੀ ਪੁੱਤਰੀ ਕੁਲਵੀਰ ਸਿੰਘ-ਲਛਮੀ ਤਲਵੰਡੀ ਫੱਤੂ , ਪਲਕ ਬੰਗੜ ਪੁੱਤਰੀ ਕੁਲਦੀਪ ਕੁਮਾਰ-ਮਨਜੀਤ ਕੌਰ ਫਗਵਾੜਾ ਅਤੇ ਸਿਮਰਨਪ੍ਰੀਤ ਕੌਰ ਪੁੱਤਰੀ ਚਰਨਜੀਤ ਸਿੰਘ-ਬਰਿੰਦਰ ਕੌਰ ਪੱਲੀ ਝਿੱਕੀ ਨੇ ਇੱਕੋ ਜਿਹੇ 74 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਨੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਨਰਸਿੰਗ ਵਿਦਿਆਰਥੀਆਂ ਨੂੰ ਉੱਚ ਪੱਧਰ ਦੀ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਵੀ ਪੂਰਾ ਧਿਆਨ ਦਿੱਤਾ ਜਾਂਦਾ ਹੈ। ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸ਼ਾਨਦਾਰ ਨਤੀਜੇ ਲਈ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਜੀ ਐਨ ਐਮ ਤੀਜਾ ਸਾਲ ਦੇ ਸਮੂਹ ਵਿਦਿਆਰਥੀਆਂ ਨੂੰ, ਸਮੂਹ ਅਧਿਆਪਕਾਂ ਅਤੇ ਕਾਲਜ ਪ੍ਰਿੰਸੀਪਲ ਨੂੰ ਵਧਾਈਆਂ ਵੀ ਦਿੱਤੀਆਂ । ਇਸ ਮੌਕੇ ਕਾਲਜ ਵਾਈਸ ਪ੍ਰਿੰਸੀਪਲ ਮੈਡਮ ਰਮਨਦੀਪ ਕੌਰ, ਮੈਡਮ ਸੁਖਮਿੰਦਰ ਕੌਰ, ਕਲਾਸ ਇੰਚਾਰਜ ਮੈਡਮ ਸ਼ਿਵਾਨੀ ਭਰਦਵਾਜ, ਮੈਡਮ ਰਾਬੀਆ ਹਾਟਾ, ਮੈਡਮ ਮਨਪ੍ਰੀਤ ਕੌਰ, ਮੈਡਮ ਜਸਵੀਰ ਕੌਰ, ਮੈਡਮ ਨਵਜੋਤ ਕੌਰ, ਮੈਡਮ ਭਾਰਤੀ, ਮੈਡਮ ਕਿਰਨ ਬੇਦੀ ਅਤੇ ਮੈਡਮ ਹਰਦੀਪ ਕੌਰ (ਸਾਰੇ ਨਰਸਿੰਗ ਅਧਿਆਪਕ) ਵੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਥਾਣਾ ਮੇਹਟੀਆਣਾ ਦੀ ਪੁਲਿਸ ਨੇ 30 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕੀਤਾ ਇੱਕ ਵਿਅਕਤੀ ਨੂੰ ਕਾਬੂ : ਇੰਸਪੈਕਟਰ ਬਲਜੀਤ ਸਿੰਘ
Next articleਸਿਵਲ ਹਸਪਤਾਲ ਬੰਗਾ ਵਿਖੇ ਪ੍ਰਧਾਨ ਮੰਤਰੀ ਮਾਤ੍ਰਿਤਵ ਸੁਰਿੱਖਆ ਅਭਿਆਨ ਮਨਾਇਆ ਗਿਆ