
ਬੰਗਾ : (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ) ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਦਾ ਸ਼ਾਨਦਾਰ 100% ਨਤੀਜਾ ਆਇਆ ਹੈ । ਇਹ ਜਾਣਕਾਰੀ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦਿੰਦੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਫਾਈਨਲ) ਦਾ ਸ਼ਾਨਦਾਰ 100 ਫੀਸਦੀ ਆਇਆ ਹੈ ਅਤੇ ਕਲਾਸ ਤੇ ਸਾਰੇ ਵਿਦਿਆਰਥੀ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ। ਬੀ.ਐੱਸ.ਸੀ. ਨਰਸਿੰਗ (ਫਾਈਨਲ) ਕਲਾਸ ਵਿਚੋਂ ਪਹਿਲਾ ਸਥਾਨ ਹਰਲੀਨ ਕੌਰ ਪੁੱਤਰੀ ਨੱਛਤਰ ਸਿੰਘ-ਸੁਰਜੀਤ ਕੌਰ ਜ਼ਿਲ੍ਹਾ ਜਲੰਧਰ ਨੇ ਹਾਸਲ ਕੀਤਾ ਹੈ । ਕਲਾਸ ਵਿਚ ਦੂਜਾ ਸਥਾਨ ਤਮੰਨਾ ਬੰਗੜ ਪੁੱਤਰੀ ਹੁਸਨ ਲਾਲ-ਸੁਰਜੀਤ ਕੌਰ ਬਹਿਰਾਮ ਨੇ ਅਤੇ ਤੀਜਾ ਸਥਾਨ ਸੁਖਮਨਜੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ-ਜਗਦੀਸ਼ ਕੌਰ ਸੋਇਤਾ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਦੇ ਹਾਸਲ ਕੀਤਾ ਹੈ। ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟੀਆਂ ਵੱਲੋਂ ਬੀ ਐੱਸ ਸੀ ਨਰਸਿੰਗ (ਫਾਈਨਲ) ਦੇ ਸ਼ਾਨਦਾਰ ਨਤੀਜੇ ਲਈ ਸਮੂਹ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ ਅਤੇ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ ।ਇਸ ਮੌਕੇ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ, ਮੈਡਮ ਰਾਬੀਆ ਹਾਟਾ, ਮੈਡਮ ਮਨਪ੍ਰੀਤ ਕੌਰ, ਮੈਡਮ ਸੁਖਮਿੰਦਰ ਕੌਰ, ਮੈਡਮ ਕਿਰਨ ਬੇਦੀ, ਮੈਡਮ ਨਵਜੋਤ ਕੌਰ, ਮੈਡਮ ਹਰਦੀਪ ਕੌਰ ਤੇ ਵਿਦਿਆਰਥੀ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj