ਸਮੁੱਚੀ ਮਾਨਵਤਾ ਨੂੰ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਸਿਧਾਂਤ ਤੇ ਪਹਿਰਾ ਦੇਣਾ ਚਾਹੀਦਾ ਹੈ – ਪ੍ਰਧਾਨ ਬਿੰਦਰਾ
ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ-ਰੇਖ ਹੇਠ 764ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਟਰੱਸਟ ਪ੍ਰਬੰਧਕ ਬੋਰਡ ਦੇ ਪੂਰਨ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ਸਿੰਘ ਚੌਂਕ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਲਗਾਇਆ ਗਿਆ। ਇਸ ਮੌਕੇ ਤੇ ਮਹਾਨ ਖ਼ੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਸੁਰਿੰਦਰ ਪਾਲ ਸਿੰਘ ਬਿੰਦਰਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਬੋਰਡ ਨੇ ਕਿਹਾ ਕਿ ਸਿੱਖ ਧਰਮ ਦੇ ਬਾਨੀ ਜਗਤ ਗੁਰੂ ਬਾਬਾ ਨਾਨਕ ਦੇਵ ਜੀ ਹਿੰਦੂਆਂ ਦੇ ਅਵਤਾਰ, ਮੁਸਲਮਾਨਾਂ ਦੇ ਪੀਰ ਅਤੇ ਸਮੁੱਚੀ ਮਾਨਵਤਾ ਦੇ ਰਹਿਬਰ ਸਨ ਸਮੁੱਚੀ ਮਾਨਵਤਾ ਨੂੰ ਗੁਰੂ ਬਾਬੇ ਨਾਨਕ ਦੇ ਬਖਸ਼ੇ ਸਿਧਾਂਤ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਦੇ ਸਿਧਾਂਤ ਤੇ ਪਹਿਰਾ ਦੇਣਾ ਚਾਹੀਦਾ ਹੈ । ਇਸ ਮੌਕੇ ਤੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਕਿ ਖੂਨਦਾਨ ਕੈਂਪ ਦੌਰਾਨ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਸੁਖਵਿੰਦਰ ਸਿੰਘ ਲਾਲੀ, ਸਰਪੰਚ ਗੁਰਚਰਨ ਸਿੰਘ ਖੁਰਾਣਾ, ਹਰਪ੍ਰੀਤ ਸਿੰਘ ਰਾਜਧਾਨੀ ਨੇ ਖੂਨਦਾਨ ਕਰਨ ਵਾਲੇ ਪ੍ਰਾਣੀਆਂ ਨੂੰ ਪ੍ਰਮਾਣ ਪੱਤਰ ਅਤੇ ਸਨਮਾਨ ਚਿੰਨ ਭੇਂਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਅਮਰ ਸਿੰਘ ਅਮਰ ਮੈਡੀਕਲ, ਮਨਜਿੰਦਰ ਸਿੰਘ ਮੰਗੂ ਚਾਵਲਾ, ਜੁਝਾਰ ਸਿੰਘ, ਸਾਹਿਬਜੋਤ ਸਿੰਘ ਚਾਵਲਾ, ਲਾਇੰਜ਼ ਯੂ.ਪੀ.ਐਸ ਸਚਦੇਵਾ, ਗੁਰਵਿੰਦਰ ਸਿੰਘ ਗਿੱਲ, ਗੁਰਮੀਤ ਸਿੰਘ, ਰਾਜੇਸ਼ ਕੁਮਾਰ, ਅਗਮ ਬਤਰਾ, ਦਵਿੰਦਰ ਸਿੰਘ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly